ਮਾਨਸਾ 30 ਜਨਵਰੀ:- ਰਾਜ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਆਪਣੀਆ ਸੇਵਾਵਾਂ ਨਿਭਾ ਚੁੱਕੇ ਈ.ਜੀ.ਐਸ, ਏ.ਆਈ.ਈ, ਐਸ.ਟੀ.ਆਰ, ਆਈ.ਈ.ਵੀ ਅਤੇ ਸਿੱਖਿਆ ਪ੍ਰੌਵਾਇਡਰ ਆਪਣੀ ਬਹਾਲੀ ਨੂੰ ਲੈਕੇ ਕਾਫੀ ਲੰਬੇ ਸਮੇ ਤੋ ਸੰਘਰਸ਼ ਕਰ ਰਹੇ ਹਨ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਵਿਕਾਸ ਸਾਹਨੀ ਨੇ ਕਿਹਾ ਕਿ ਆਪਣੇ ਆਪ ਨੂੰ ਆਮ ਲੋਕਾਂ ਦੇ ਮੁੱਖ ਮੰਤਰੀ ਕਹਿਣ ਵਾਲੇ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਵੱਲੋ ਸੱਤਾ ਵਿੱਚ ਆਉਣ ਤੋ ਪਹਿਲਾ ਕੀਤੇ ਵਾਅਦੇ ਮੁਤਾਬਿਕ ਸਾਨੂੰ ਬਿਨਾ ਕਿਸੇ ਸ਼ਰਤ ਬਹਾਲ ਕੀਤਾ ਜਾਵੇ।
ਮੁੱਖ ਮੰਤਰੀ ਪੰਜਾਬ ਵੱਲੋ ਲੁਧਿਆਣਾ ਜ਼ਿਮਨੀ ਚੋਣਾ ਦੋਰਾਨ 15 ਜੂਨ ਨੂੰ ਫਿਲੋਰ ਵਿਖੇ ਕੀਤੀ ਗਈ ਮੀਟਿੰਗ ਵਿੱਚ ਵੀ ਸਾਡੀ ਜਥੇਵੰਦੀ ਦੇ ਸਮੂਹ ਵਲੰਟੀਅਰ ਨੂੰ ਜਲਦ ਹੀ ਬਿਨਾ ਕਿਸੇ ਦੇਰੀ ਤੋ ਵਿਭਾਗਾ ਨੂੰ ਕਮੇਟੀ ਦਾ ਗਠਨ ਕਰਕੇ ਬਹਾਲ ਕਰਨ ਦੇ ਹੁਕਮ ਦਿੱਤੇ ਸਨ ਅਤੇ 15 ਦਿਨਾਂ ਦੇ ਅੰਦਰ-ਅੰਦਰ ਬਹਾਲੀ ਪ੍ਰਸੈਸ ਨੂੰ ਪੂਰਾ ਕਰਨ ਲਈ ਕਿਹਾ ਗਿਆ ਸੀ। ਪਰ ਅੱਜ ਪੂਰੇ ਅੱਠ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋ ਸਾਡੀ ਬਹਾਲੀ ਸੰਬੰਧੀ ਕੋਈ ਪ੍ਰਤੀਕਿਿਰਆ ਨਹੀ ਹੈ।
ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਪੰਜਾਬ ਵੱਲੋ ਪੁਲਿਸ ਅਕੈਡਮੀ ਫਿਲੌਰ ਵਿਖ਼ੇ ਕੀਤੇ ਵਾਅਦੇ ਅਨੁਸਾਰ ਸਾਨੂੰ ਬਹਾਲ ਕਰਨ ਸੰਬੰਧੀ ਕੋਈ ਪੁਖਤਾ ਹੱਲ ਨਹੀਂ ਕੀਤਾ ਤਾ 3 ਫਰਵਰੀ 2026 ਨੂੰ ਮੋਹਾਲੀ ਵਿਖ਼ੇ ਸੂਬਾ ਪੱਧਰੀ ਇਕੱਠ ਕਰਕੇ ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕੀਤਾ ਜਾਵੇਗਾ ਅਤੇ ਐਲਾਨ ਕੀਤਾ ਕਿ ਜੇਕਰ ਅਪ੍ਰੈਲ ਤੱਕ ਕੋਈ ਹੱਲ ਨਹੀ ਕੀਤਾ ਤਾਂ ਸਿੱਖਿਆ ਮੰਤਰੀ ਦੀ ਕੋਠੀ ਪੱਕਾ ਧਰਨਾ ਲਾਇਆਂ ਜਾਵੇਗਾ।
ਇਸ ਮੌਕੇ ਲਖਵਿੰਦਰ ਕੌਰ, ਅਮਨਦੀਪ ਧਾਲੀਵਾਲ, ਵਰੁਣ ਖੇੜਾ, ਜਸਵਿੰਦਰ ਕੌਰ, ਰੁਪਿੰਦਰ ਕੌਰ, ਗੁਰਪ੍ਰੀਤ ਸਿੰਘ, ਬਬਲੀ, ਹਰਜੀਤ ਕੌਰ, ਸੁਨੀਤਾ, ਮਨਜੀਤ ਕੌਰ, ਜਸਪਾਲ ਕੌਰ, ਹਿਮਾਨੀ ਗਰਗ, ਦਵਿੰਦਰ ਕੌਰ, ਸ਼ਿਖਾ ਮੁਹਾਲੀ ਅਤੇ ਸਮੂਹ ਸਾਥੀ ਹਾਜਰ ਸਨ।
ਪੰਜਾਬ ਸਰਕਾਰ ਵੱਲੋ 5 ਵਾਰ ਮੀਟਿੰਗ ਦੇ ਕੇ ਨਾ ਕਰਨ ਦੇ ਲਾਏ ਲਾਰਿਆ ਤੋ ਅੱਕੇ ਬੇਰੁਜ਼ਗਾਰ ਅਧਿਆਪਕ 3 ਫਰਵਰੀ ਨੂੰ ਕਰਨਗੇ ਮੁੱਖ ਮੰਤਰੀ ਰਿਹਾਇਸ਼ ਦਾ ਘਿਰਾਉ ਵਿਕਾਸ ਸਾਹਨੀ
