ਜੈਤੋ, 23 ਨਵੰਬਰ:- ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨੈਤਿਕ ਸਿੱਖਿਆ ਦਾ ਪੇਪਰ ਆਯੋਜਿਤ ਕੀਤਾ ਗਿਆ, ਜਿਸ ਵਿੱਚ ਬਹੁਤ  ਸਾਰੇ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੀਖਿਆ ਦੇ ਨਤੀਜੇ ਘੋਸ਼ਿਤ ਕੀਤੇ ਗਏ ਤਾਂ ਕਾਲਜ ਦੇ ਦੋ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਪ੍ਰਮੁੱਖ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ।
ਜਸਮੀਨ ਸਿੰਘ, ਸਪੁੱਤਰ ਸ਼੍ਰੀ ਪਰਵਿੰਦਰ ਸਿੰਘ, ਜੋ ਬੀ. ਕਾਮ ਭਾਗ ਤੀਜਾ ਦਾ ਵਿਦਿਆਰਥੀ ਹੈ, ਅਤੇ ਲਵਪ੍ਰੀਤ ਕੌਰ, ਸਪੁੱਤਰੀ ਸ਼੍ਰੀ ਤਰਸੇਮ ਸਿੰਘ ਜੋ ਬੀ. ਏ. ਭਾਗ ਪਹਿਲਾਂ ਦੀ ਵਿਦਿਆਰਥਣ ਹੈ, ਦੋਨਾਂ ਨੇ ਇਸ ਪ੍ਰੀਖਿਆ ਵਿੱਚ ਬਿਹਤਰ ਅਕਾਦਮਿਕ ਪ੍ਰਦਰਸ਼ਨ ਕਰਕੇ ਮੈਰਿਟ ਵਿੱਚ ਪ੍ਰਸ਼ੰਸਾਯੋਗ  ਰੈਂਕ ਪ੍ਰਾਪਤ ਕੀਤਾ।ਇਸ ਮੌਕੇ ਕਾਲਜ ਇੰਚਾਰਜ ਡਾ. ਸਮਰਾਟ  ਖੰਨਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੈਤਿਕ ਸਿੱਖਿਆ ਵਰਗੇ ਵਿਸ਼ੇ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਂਦੇ ਹਨ, ਅਤੇ ਇਹ ਪ੍ਰਾਪਤੀ ਇਸ ਗੱਲ ਦੀ ਗਵਾਹ ਹੈ ਕਿ ਕਾਲਜ ਦੇ ਵਿਦਿਆਰਥੀ ਸਿਰਫ਼ ਅਕਾਦਮਿਕ ਪੱਧਰ ’ਤੇ ਹੀ ਨਹੀਂ, ਸਗੋਂ ਨੈਤਿਕ ਮੁੱਲਾਂ ਵਿੱਚ ਵੀ ਅੱਗੇ ਵਧ ਰਹੇ ਹਨ।
ਸੀਨੀਅਰ ਫੈਕਲਟੀ ਮੈਂਬਰ ਡਾ. ਪਰਮਿੰਦਰ ਸਿੰਘ ਤੱਗੜ, ਪ੍ਰੋ. ਸ਼ਿਲਪਾ ਕਾਂਸਲ ਅਤੇ ਡਾ. ਸੁਭਾਸ਼ ਚੰਦਰ ਨੇ ਵੀ ਇਵੇਂਟ ਇੰਚਾਰਜ ਡਾ. ਗੁਰਬਿੰਦਰ ਕੌਰ ਸਮੇਤ ਦੋਵੇਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਸਫਲਤਾਵਾਂ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰਦੀਆਂ ਹਨ ਕਿ ਉਹ ਵੀ ਨੈਤਿਕ ਅਤੇ ਸਮਾਜਿਕ ਵਿਕਾਸ ਵੱਲ ਧਿਆਨ ਦੇਣ।ਕਾਲਜ ਪ੍ਰਬੰਧਕਾਂ ਨੇ ਉਮੀਦ ਜਤਾਈ ਕਿ ਭਵਿੱਖ ਵਿੱਚ ਵੀ ਵਿਦਿਆਰਥੀ ਇਸ ਤਰ੍ਹਾਂ ਦੀਆਂ ਪ੍ਰਤੀਯੋਗਤਾਵਾਂ ਵਿੱਚ ਭਾਗ ਲੈਂਦੇ ਹੋਏ ਕਾਲਜ ਅਤੇ ਖੇਤਰ ਦਾ ਨਾਂਅ ਹੋਰ ਵੀ ਰੌਸ਼ਨ ਕਰਨਗੇ।