ਨਵਾਂਸ਼ਹਿਰ:- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ,ਰੈੱਡ ਰੋਜ਼ ਪਬਲਿਕ ਸਕੂਲ, ਪੰਡੋਰਾ ਮੁਹੱਲਾ, ਨਵਾਂਸ਼ਹਿਰ ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀਮਤੀ ਰੀਮਾ ਅਰੋੜਾ(ਡਾਇਰੈਕਟਰ) ਅਤੇ ਸ਼੍ਰੀ ਰਜੀਵ ਅਰੋੜਾ ਨੇ ਕੀਤੀ।
ਇਸ ਮੌਕੇ ਤੇ ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਬੱਚਿਆਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਨੌਜਵਾਨ ਨਸ਼ਿਆਂ ਦੀ ਵੱਧ ਮਾਤਰਾ ਲੈਣ ਕਾਰਨ , ਮੌਤਾਂ ਚ ਵਾਧਾ ਹੋ ਰਿਹਾ ਹੈ।ਇਸ ਲਈ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਰੈਡ ਕਰਾਸ ਸਮਾਜ ਕਲਿਆਣ ਦਾ ਕੰਮ ਕਰਦੀ ਹੈ। ਜਿੱਥੇ ਕਿ ਹਜਾਰਾਂ ਹੀ ਨੌਜਵਾਨ ਰੈੱਡ ਕਰਾਸ ਦੇ ਸੈਟਰਾਂ ਵਿੱਚ ਦਾਖਿਲ ਹੋ ਕੇ ਨਸ਼ੇ ਮੁਕਤ ਹੋ ਚੁੱਕੇ ਹਨ।
ਉਨਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਜੋ ਨੌਜਵਾਨ ਨਸ਼ੇ ਦੇ ਆਦੀ ਹੋ ਜਾਦੇ ਹਨ, ਉਹ ਜਵਾਨੀ ਦਾ ਆਨੰਦ ਨਹੀਂ ਲੈਂਦੇ, ਕਿਉਕਿ ਨਸ਼ਾ ਉਨਾ ਦੀ ਜਵਾਨੀ ਨੂੰ ਨਿਗਲ ਜਾਂਦਾ ਹੈ। ਅੰਤ ਵਿੱਚ ਸਾਰਿਆਂ ਨੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ੇ ਤੋਂ ਦੂਰ ਰਹਿਣ ਲਈ ਪ੍ਰਣ ਲਿਆ।
ਇਸ ਮੌਕੇ ਤੇ ਸ਼੍ਰੀ ਪਰਵੇਸ਼ ਕੁਮਾਰ(ਸਟਾਫ ਮੈਂਬਰ) ਨੇ ਕੇਂਦਰ ਦੇ ਕੰਮਾਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨਾਂ ਨੇ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਨਸ਼ੇ ਦਾ ਆਦੀ ਹੈ ਤਾਂ ਉਹ ਕੇਂਦਰ ਵਿਖੇ ਆਪਣੀ ਇੱਛਾ ਅਨੁਸਾਰ ਇੱਕ ਮਹੀਨੇ ਲਈ ਦਾਖਲ ਹੋ ਕੇ ਆਪਣਾ ਬਿਲਕੁਲ ਮੁਫਤ ਵਿੱਚ ਇਲਾਜ ਕਰਵਾ ਸਕਦਾ ਹੈ । ਜਿੱਥੇ ਕਿ ਪੀੜ੍ਹਤ ਵਿਅਕਤੀ ਨੂੰ ਪਰਿਵਾਰਕ ਮਾਹੌਲ ਦੀ ਤਰ੍ਹਾਂ ਰੱਖਿਆ ਜਾਂਦਾ ਹੈ ਅਤੇ ਵਧੀਆ ਇਲਾਜ ਕੀਤਾ ਜਾਂਦਾ ਹੈ।
ਇਸ ਮੌਕੇ ਤੇ ਸ਼੍ਰੀਮਤੀ ਊਸ਼ਾ ਰਾਣੀ(ਪ੍ਰਿੰਸੀਪਲ) ਨੇ ਨਸ਼ੇ ਤੋਂ ਦੂਰ ਰਹਿਣ ਲਈ ਆਪਣੇ ਵਿਚਾਰ ਦਿੱਤੇ ਅਤੇ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ।ਇਸ ਮੌਕੇ ਤੇ ਸਕੂਲ ਸਟਾਫ ਮੈਂਬਰ ਗੁਰਪ੍ਰੀਤ ਕੌਰ, ਹਰਜਿੰਦਰ ਕੌਰ, ਪ੍ਰਭਜੋਤ ਕੌਰ, ਸੁਰਿੰਦਰ ਕੌਰ, ਨੀਰਜ , ਦੀਪਿਕਾ, ਗੁਰਪ੍ਰੀਤ ਕੌਰ, ਹਰਜਿੰਦਰ , ਨਿਰਮਲਾ ਅਤੇ ਵਿਦਿਆਰਥੀ ਹਾਜਿਰ ਸਨ।
ਵਿੱਚ ਨਸ਼ੇ ਦੀ ਵਰਤੋਂ ਜਵਾਨੀ ਵੀ ਖਤਮ ਕਰ ਦਿੰਦਾ ਹੈ ਸ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ
