ਲੁਧਿਆਣਾ 02 ਅਕਤੂਬਰ 2024- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਵੈਟਨਰੀ ਮਾਇਕਰੋਬਾਇਓਲੋਜੀ ਵਿਭਾਗ ਨੂੰ ਭਾਰਤ ਸਰਕਾਰ ਦੇ ਬਾਇਓਤਕਨਾਲੋਜੀ ਵਿਭਾਗ ਵੱਲੋਂ ਰੁ: 29 ਲੱਖ ਦਾ ਖੋਜ ਪ੍ਰਾਜੈਕਟ ਪ੍ਰਾਪਤ ਹੋਇਆ ਹੈ। ਇਸ ਪ੍ਰਾਜੈਕਟ ਤਹਿਤ ਸੂਰਾਂ ਵਿਚ ਪਾਰਵੋ ਵਾਇਰਸ ਦੀਆਂ ਕਿਸਮਾਂ ਨੂੰ ਵੱਖ ਕਰਨ ਅਤੇ ਉਨ੍ਹਾਂ ਦੇ ਵਿਸ਼ਲੇਸ਼ਣ ਲਈ ਨਿਰੀਖਣ ਢੰਗ ਤਿਆਰ ਕੀਤਾ ਜਾਏਗਾ।
ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਨੇ ਸੂਰ ਉਦਯੋਗ ਦੀ ਮਹੱਤਤਾ ਅਤੇ ਇਸ ਨੂੰ ਪ੍ਰਭਾਵਿਤ ਕਰਨ ਵਾਲੀਆਂ ਬਿਮਾਰੀਆਂ’ਤੇ ਕਾਬੂ ਪਾਉਣ ਦੀ ਲੋੜ ਸੰਬੰਧੀ ਦੱਸਿਆ। ਉਨ੍ਹਾਂ ਨੇ ਇਸ ਪ੍ਰਾਜੈਕਟ ਦੇ ਮੁੱਖ ਨਿਰੀਖਕ, ਡਾ. ਗੁਰਪ੍ਰੀਤ ਕੌਰ ਅਤੇ ਟੀਮ ਮੈਂਬਰਾਂ ਡਾ. ਮੁਦਿਤ ਚੰਦਰ, ਡਾ. ਦੀਪਤੀ ਨਾਰੰਗ ਅਤੇ ਡਾ. ਮੌਸਮੀ ਬੋਰਾ ਨੂੰ ਵਧਾਈ ਦਿੱਤੀ। ਡਾ. ਅਨਿਲ ਕੁਮਾਰ ਅਰੋੜਾ, ਨਿਰਦੇਸ਼ਕ ਖੋਜ ਨੇ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪ੍ਰਾਜੈਕਟ ਦਾ ਉਦੇਸ਼ ਪੰਜਾਬ ਵਿਚ ਸੂਰਾਂ ਦੀ ਆਬਾਦੀ ਨੂੰ ਪ੍ਰਭਾਵਿਤ ਕਰਨ ਵਾਲੇ ਇਕ ਗੰਭੀਰ ਵਿਸ਼ਾਣੂ ਨਾਲ ਨਜਿੱਠਣਾ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ਾਣੂ ਸੂਰੀਆਂ ਦੀ ਪ੍ਰਜਣਨ ਪ੍ਰਣਾਲੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ ਅਤੇ ਇਸ ਨਾਲ ਕਈ ਮਹੱਤਵਪੂਰਨ ਚੁਣੌਤੀਆਂ ਪੈਦਾ ਹੁੰਦੀਆਂ ਹਨ।
ਇਸ ਦੇ ਨਤੀਜੇ ਵਜੋਂ ਸੂਰੀਆਂ ਵਿਚ ਭਰੂਣ ਦੀ ਮੌਤ ਦਰ ਅਤੇ ਬਾਂਝਪਨ ਦਾ ਖ਼ਤਰਾ ਬਹੁਤ ਵੱਧ ਜਾਂਦਾ ਹੈ। ਜਿਸ ਨਾਲ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਹੁੰਦਾ ਹੈ। ਇਹ ਖੋਜ ਟੀਮ ਇਸ ਬਿਮਾਰੀ ਦੇ ਛੇਤੀ ਅਤੇ ਤੇਜ਼ੀ ਨਾਲ ਨਿਦਾਨ ਨੂੰ ਸਮਰੱਥ ਬਨਾਉਣ ਲਈ ਇਕ ਨਵੀਂ ਨਿਰੀਖਣ ਪਰਖ ਵਿਕਸਿਤ ਕਰੇਗੀ। ਇਸ ਤੋਂ ਇਲਾਵਾ ਸੂਰਾਂ ਵਿਚ ਇਸ ਵਿਸ਼ਾਣੂ ਦੇ ਉਭਰਨ ਦੀ ਜਾਂਚ ਕੀਤੀ ਜਾਏਗੀ ਅਤੇ ਇਸ ਦੇ ਫੈਲਾਅ ਨੂੰ ਰੋਕਣ ਵਿਚ ਸਹਾਇਤਾ ਮਿਲ ਸਕੇਗੀ।
You May Also Like
ਮਹਾਰਾਜਾ ਅਗਰਸੇਨ ਜਯੰਤੀ 10 ਅਕਤੂਬਰ ਨੂੰ ਲਾਲ ਕਿਲੇ 'ਤੇ ਸ਼ਾਨਦਾਰ ਤਰੀਕੇ ਨਾਲ ਮਨਾਈ ਜਾਵੇਗੀ: ਵਿਪਿਨ ਗੋਯਲ
Police Administration and Sangharsh Committee Reach Agreement, Tippers Will Not Operate from 7 AM to 7 PM
ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ