ਲੁਧਿਆਣਾ-18-ਜੁਲਾਈ 2024:- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵੱਲੋਂ ਪਸ਼ੂ ਪਾਲਣ ਦੇ ਕਿੱਤਿਆਂ ਵਿੱਚ ਪ੍ਰਗਤੀਸ਼ੀਲ ਕਿਸਾਨਾਂ ਦੀ ਚੋਣ ਕਰਕੇ ਮੁੱਖ ਮੰਤਰੀ ਸਨਮਾਨ ਦੇਣ ਲਈ 12 ਅਗਸਤ 2024 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਡਾ. ਪਰਕਾਸ਼ ਸਿੰਘ ਬਰਾੜ, ਨਿਰਦੇਸ਼ਕ ਪਸਾਰ ਸਿੱਖਿਆ ਨੇ ਦੱਸਿਆ ਕਿ ਇਹ ਇਨਾਮ ਪਸ਼ੂ ਪਾਲਣ ਦੇ ਖੇਤਰ ਵਿਚ ਗਾਂਵਾਂ ਪਾਲਣ, ਮੁਰਗੀ ਪਾਲਣ ਅਤੇ ਗੁਣਵੱਤਾ ਭਰਪੂਰ ਉਤਪਾਦ ਬਨਾਉੇਣ ਵਾਲੇ ਪ੍ਰਗਤੀਸ਼ੀਲ ਕਿਸਾਨਾਂ ਨੂੰ ਸਤੰਬਰ 2024 ਦੇ ਮੇਲੇੇ ਵਿਚ ਦਿੱਤਾ ਜਾਏਗਾ। ਇਨ੍ਹਾਂ ਇਨਾਮਾਂ ਵਿਚ ਨਕਦ ਰਾਸ਼ੀ ਅਤੇ ਸਨਮਾਨ ਪੱਤਰ ਭੇਟ ਕੀਤੇ ਜਾਣਗੇ।ਪਸ਼ੂ ਪਾਲਕ ਆਪਣੇ ਬਿਨੈ ਪੱਤਰ ਨਿਰਦੇਸ਼ਕ ਪਸਾਰ ਸਿੱਖਿਆ, ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਦਫਤਰ ਵਿੱਚ ਪੂਰੇ ਵੇਰਵੇ ਸਹਿਤ (ਆਪਣਾ ਤਜਰਬਾ ਅਤੇ ਆਪਣੇ ਫਾਰਮ ਦੀਆਂ ਫੋਟੋਆਂ ਆਦਿ ਸਮੇਤ) 12-08-2024 ਤੱਕ ਪਹੁੰਚਾ ਦੇਣ।
ਡਾ. ਬਰਾੜ ਨੇ ਪੁਰਸਕਾਰਾਂ ਬਾਰੇ ਦੱਸਦਿਆਂ ਕਿਹਾ ਕਿ ਕਿਸਾਨ ਬਿਨੈ ਪੱਤਰ ਫਾਰਮ ਪ੍ਰਾਪਤ ਕਰਨ ਲਈ ਨਿਰਦੇਸ਼ਕ ਪਸਾਰ ਸਿੱਖਿਆ, ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਤੋਂ ਇਲਾਵਾ ਆਪਣੇ ਜ਼ਿਲੇ ਦੇ ਨਿਰਦੇਸ਼ਕ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਸੰਪਰਕ ਕਰਨ।ਇਸ ਤੋਂ ਇਲਾਵਾ ਨਿਰਧਾਰਤ ਪ੍ਰੋਫਾਰਮੇ ਲਿੰਕ - https://www.gadvasu.in/notices/9319 ਤੋਂ ਵੀ ਡਾਊਨਲੋਡ ਕੀਤੇ ਜਾ ਸਕਦੇ ਹਨ।
ਡਾ. ਬਰਾੜ ਨੇ ਕਿਹਾ ਕਿ ਪ੍ਰਾਪਤ ਅਰਜ਼ੀਆਂ ਦੀ ਮੁਢਲੀ ਜਾਂਚ ਪੜਤਾਲ ਤੋਂ ਬਾਅਦ ਯੂਨੀਵਰਸਿਟੀ ਦੇ ਮਾਹਿਰਾਂ ਦੀ ਟੀਮ ਵੱਖ-ਵੱਖ ਫਾਰਮਾਂ `ਤੇ ਦੌਰਾ ਕਰਕੇ ਬਾਰੀਕੀ ਨਾਲ ਮੁਲਾਂਕਣ ਕਰੇਗੀ ਅਤੇ ਜੇਤੂ ਪਸ਼ੂ ਪਾਲਕਾਂ ਦਾ ਫੈਸਲਾ ਕਰੇਗੀ।ਉਨ੍ਹਾਂ ਇਹ ਵੀ ਉਮੀਦ ਜਤਾਈ ਕਿ ਅਜਿਹੇ ਪੁਰਸਕਾਰ ਪਸ਼ੂ ਪਾਲਣ ਨਾਲ ਸਬੰਧਿਤ ਕਿੱਤਿਆਂ ਨੂੰ ਅਪਨਾਉਣ ਲਈ ਪੇਂਡੂ ਵੀਰਾਂ ਤੇ ਬੀਬੀਆਂ ਨੂੰ ਪ੍ਰੇਰਿਤ ਕਰਨਗੇ। ਇਸ ਨਾਲ ਨੌਜਵਾਨਾਂ ਨੂੰ ਬਿਹਤਰ ਰੁਜ਼ਗਾਰ ਵੀ ਮਿਲੇਗਾ, ਰਵਾਇਤੀ ਖੇਤੀ ਵਿੱਚ ਵੰਨ-ਸੁਵੰਨਤਾ ਆਵੇਗੀ ਤੇ ਪੇਂਡੂ ਲੋਕਾਂ ਦਾ ਸਮਾਜਕ ਅਤੇ ਆਰਥਿਕ ਜੀਵਨ ਨਿਰਵਾਹ ਹੋਰ ਉੱਚਾ ਹੋਵੇਗਾ।ਉਨ੍ਹਾਂ ਕਿਹਾ ਕਿ ਚਾਹਵਾਨ ਪਸ਼ੂ ਪਾਲਕ ਸਮੇਂ ਸਿਰ ਬਿਨੈ ਪੱਤਰ ਭੇਜਣ ਦੀ ਖੇਚਲ ਕਰਨ।
You May Also Like
ਮਹਾਰਾਜਾ ਅਗਰਸੇਨ ਜਯੰਤੀ 10 ਅਕਤੂਬਰ ਨੂੰ ਲਾਲ ਕਿਲੇ 'ਤੇ ਸ਼ਾਨਦਾਰ ਤਰੀਕੇ ਨਾਲ ਮਨਾਈ ਜਾਵੇਗੀ: ਵਿਪਿਨ ਗੋਯਲ
Police Administration and Sangharsh Committee Reach Agreement, Tippers Will Not Operate from 7 AM to 7 PM
ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ