ਨਵਾਂਸ਼ਹਿਰ/ਕਾਠਗੜ੍ਹ, 16 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਹਲਕਾ ਬਲਾਚੌਰ ਦੇ ਸਾਬਕਾ ਵਿਧਾਇਕ ਸਵਰਗੀ ਮਾਸਟਰ ਦਲੀਪ ਚੰਦ ਜੀ ਦੀ ਯਾਦ ਨੂੰ ਸਮਰਪਿਤ ਵਾਲੀਬਾਲ ਲਹਿਰ ਲੀਗ ਅਤੇ ਐਥਲੈਟਿਕ ਲੀਗ ਦੇ ਅੰਤਿਮ ਦਿਨ ਦੇ ਮੈਚ ਕਾਠਗੜ੍ਹ ਵਿਖੇ ਬੜੇ ਉਤਸ਼ਾਹ ਨਾਲ ਹੋਏ। ਅੰਤਿਮ ਦਿਨ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਨਾਲ ਦਰਸ਼ਕਾਂ ਦਾ ਮਨ ਜਿੱਤ ਲਿਆ ਅਤੇ ਸਾਰਾ ਗਰਾਊਂਡ ਤਾੜੀਆਂ ਨਾਲ ਗੂੰਜ ਉੱਠਿਆ।
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਓ.ਬੀ.ਸੀ. ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਸੰਦੀਪ ਭਾਟੀਆ ਸੋਨੂੰ ਆਦੋਆਣਾ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਦੌਰਾਨ ਜਸਪਾਲ ਸਿੰਘ ਚੇਚੀ ਕਾਠਗੜ੍ਹ ਵੀ ਉਨ੍ਹਾਂ ਦੇ ਨਾਲ ਸਨ। ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਖੇਡਾਂ ਦੇ ਇਸ ਸ਼ਾਨਦਾਰ ਆਯੋਜਨ ਦੀ ਸ਼ਲਾਘਾ ਕੀਤੀ।
ਸੰਦੀਪ ਭਾਟੀਆ ਸੋਨੂੰ ਆਦੋਆਣਾ ਨੇ ਕਿਹਾ ਕਿ ਇਸ ਸ਼ਾਨਦਾਰ ਉਪਰਾਲੇ ਲਈ ਉਹ ਵਿੱਕੀ ਚੌਧਰੀ ਜੀ ਨੂੰ ਬਹੁਤ-ਬਹੁਤ ਵਧਾਈ ਦਿੰਦੇ ਹਨ ਅਤੇ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਵਰਗੀ ਮਾਸਟਰ ਦਲੀਪ ਚੰਦ ਜੀ ਦੀ ਯਾਦ ਵਿੱਚ ਕਰਵਾਈ ਗਈ ਇਹ ਲੀਗ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਦਿੱਤੀ ਗਈ ਸੱਚੀ ਸ਼ਰਧਾਂਜਲੀ ਹੈ।
ਉਨ੍ਹਾਂ ਕਿਹਾ ਕਿ ਕਾਠਗੜ੍ਹ ਦੇ ਵਿੱਕੀ ਚੌਧਰੀ ਵੱਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਗਿਆ ਇਹ ਉਪਰਾਲਾ ਇਲਾਕੇ ਦੇ ਨੌਜਵਾਨਾਂ ਲਈ ਨਵੀਂ ਸੇਧ ਦਾ ਕੰਮ ਕਰੇਗਾ ਅਤੇ ਅਜਿਹੇ ਆਯੋਜਨਾਂ ਨਾਲ ਹੀ ਨਵੀਂ ਪੀੜ੍ਹੀ ਨੂੰ ਸਹੀ ਰਾਹ ਮਿਲਦਾ ਹੈ।
