ਗੜ੍ਹਸ਼ੰਕਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਨੂੰ ਸਮਰਪਿਤ 8 ਦਸੰਬਰ ਨੂੰ ਸਵੈ-ਇਛੁੱਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਦੱਸਿਆ ਕਿ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਦਰਵੇਸ਼ ਸਿਆਸਤਦਾਨ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਵਿਖੇ ਲਗਾਇਆ ਜਾਵੇਗਾ। ਉਹਨਾਂ ਦੱਸਿਆ ਕਿ ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਦੇ ਆਗੂ ਤੇ ਵਰਕਰ ਪਹੁੰਚ ਕੇ ਮਾਨਵਤਾ ਦੀ ਭਲਾਈ ਦੇ ਇਸ ਕਾਰਜ ਵਿੱਚ ਹਿੱਸਾ ਲੈ ਰਹੇ ਹਨ। ਉਹਨਾਂ ਇਸ ਮੌਕੇ ਤੇ ਨੌਜਵਾਨ ਵਰਕਰਾਂ ਨੂੰ ਇਸ ਕੈਂਪ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ।