ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਸਤੰਬਰ:- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਅਤੇ ਮੁੱਖ ਭੂਮਿਕਾ ਨੂੰ ਧਿਆਨ ਵਿੱਚ ਰੱਖਦਿਆਂ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਮੋਹਾਲੀ ਵਿਖੇ ਮਿਤੀ 8 ਅਤੇ 9 ਸਤੰਬਰ 2026 ਨੂੰ ਵੋਟਰ ਕੈਂਪ-1 ਅਤੇ 2 ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਬੈਂਸ ਦੀ ਅਗਵਾਈ ਹੇਠ ਲਗਾਇਆ ਗਿਆ।
ਇਸ ਕੈਂਪ ਦਾ ਆਯੋਜਨ ਸਵੀਪ (SVEEP) ਨੋਡਲ ਅਫਸਰ ਪ੍ਰੋਫੈਸਰ ਸਿਮਰਪ੍ਰੀਤ ਕੌਰ, ਮੁਖੀ, ਫਿਜ਼ੀਕਲ ਐਜੂਕੇਸ਼ਨ ਵਿਭਾਗ, ਦੀ ਅਗਵਾਈ ਹੇਠ ਕੀਤਾ ਗਿਆ। ਕੈਂਪ ਦਾ ਮੁੱਖ ਉਦੇਸ਼ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਆਪਣੀ ਵੋਟ ਰਜਿਸਟਰ ਕਰਵਾਉਣ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਮਤਦਾਨ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।
ਕਾਲਜ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਵੋਟ ਪਾਉਣਾ ਕੇਵਲ ਉਨ੍ਹਾਂ ਦਾ ਅਧਿਕਾਰ ਹੀ ਨਹੀਂ, ਸਗੋਂ ਇੱਕ ਮਹੱਤਵਪੂਰਨ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਨੂੰ ਆਪਣੇ ਮਤ ਦਾ ਸਹੀ ਅਤੇ ਜ਼ਿੰਮੇਵਾਰੀ ਨਾਲ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਦਿਆਂ ਦੱਸਿਆ ਗਿਆ ਕਿ ਹਰ ਯੋਗ ਨਾਗਰਿਕ ਦੀ ਸਰਗਰਮ ਭਾਗੀਦਾਰੀ ਦੇਸ਼ ਅਤੇ ਸਮਾਜ ਦੇ ਬਿਹਤਰ ਭਵਿੱਖ ਦੇ ਨਿਰਮਾਣ ਵਿੱਚ ਅਹਿਮ ਯੋਗਦਾਨ ਪਾ ਸਕਦੀ ਹੈ।
ਵੋਟਰ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਦੀ ਪ੍ਰਕਿਰਿਆ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ ਗਿਆ।
ਇਸ ਮੌਕੇ ਪ੍ਰੋਫੈਸਰ ਨਵਨੀਤ ਕੌਰ, ਪ੍ਰੋਫੈਸਰ ਸੁਖਵਿੰਦਰ ਸਿੰਘ, ਪ੍ਰੋਫੈਸਰ ਗਾਇਤਰੀ, ਪ੍ਰੋਫੈਸਰ ਪਰਵਿੰਦਰ ਕੌਰ, ਪ੍ਰੋਫੈਸਰ ਰੁਪਿੰਦਰ ਕੌਰ, ਪ੍ਰੋਫੈਸਰ ਰੋਹਿਣੀ ਸ਼ਰਮਾ, ਪ੍ਰੋਫੈਸਰ ਹਰਪ੍ਰੀਤ ਕੌਰ, ਪ੍ਰੋਫੈਸਰ ਕੁਲਵਿੰਦਰ ਕੌਰ, ਪ੍ਰੋਫੈਸਰ ਸਰਬਜੀਤ ਕੌਰ, ਪ੍ਰੋਫੈਸਰ ਪ੍ਰੇਮਲਤਾ, ਪ੍ਰੋਫੈਸਰ ਦਵਿੰਦਰ ਸਿੰਘ, ਪ੍ਰੋਫੈਸਰ ਸਬੀਨਾ, ਪ੍ਰੋਫੈਸਰ ਰੁਪਿੰਦਰ ਕੌਰ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
ਕੈਂਪ ਰਾਹੀਂ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਦੇ ਨਾਲ-ਨਾਲ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਕਰਨ ਅਤੇ ਆਪਣੇ ਮਤਦਾਨ ਦੇ ਅਧਿਕਾਰ ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਨ ਦਾ ਸੰਦੇਸ਼ ਦਿੱਤਾ ਗਿਆ।
ਵੋਟਰ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਵੋਟ ਬਣਵਾਉਣ ਅਤੇ ਮਤਦਾਨ ਦੇ ਮਹੱਤਵ ਬਾਰੇ ਕੀਤਾ ਜਾਗਰੂਕ
