ਨਵਾਂਸ਼ਹਿਰ 20 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ )- ਜਥੇਦਾਰ ਗੁਰਬਖ਼ਸ਼ ਸਿੰਘ ਖਾਲਸਾ ਨਵਾਂਸ਼ਹਿਰ ਨੂੰ ਲਗਾਤਾਰ ਤੀਜੀ ਵਾਰੀ ਸਰਬ ਸੰਮਤੀ ਨਾਲ ਜੂਨੀਅਰ ਮੀਤ ਪ੍ਰਧਾਨ ਚੁਣੇ ਜਾਣ ’ਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ਨਾਲ ਉਨ੍ਹਾਂ ਦੇ ਸਮਰਥਕਾਂ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਇਲਾਕਾ ਨਿਵਾਸੀਆਂ ਨੇ ਇਸ ਨੂੰ ਉਨ੍ਹਾਂ ਦੀ ਮਿਹਨਤ, ਸੇਵਾ ਭਾਵਨਾ ਅਤੇ ਲੋਕਾਂ ਵਿੱਚ ਬਣੇ ਵਿਸ਼ਵਾਸ ਦਾ ਨਤੀਜਾ ਦੱਸਦਿਆਂ ਵਧਾਈ ਦਿੱਤੀ ਹੈ।
ਤੀਜੀ ਵਾਰ ਮਿਲੀ ਜ਼ਿੰਮੇਵਾਰੀ ਨੇ ਜਥੇਦਾਰ ਗੁਰਬਖ਼ਸ਼ ਸਿੰਘ ਖਾਲਸਾ ਦਾ ਮਾਣ ਹੋਰ ਵਧਾਇਆ।
