ਹੁਸ਼ਿਆਰਪੁਰ- ਜ਼ਿਲ੍ਹਾ ਯੂਥ ਕਾਂਗਰਸ ਹੁਸ਼ਿਆਰਪੁਰ ਦੇ ਜਨਰਲ ਸਕੱਤਰ ਪ੍ਰਣਵ ਕ੍ਰਿਪਾਲ ਨੇ ਅੱਜ ਪੈ੍ਸ ਨਾਲ ਗੱਲ ਕਰਦਿਆਂ ਕਿਹਾ ਕਿ ਗੜ੍ਹਸ਼ੰਕਰ ਵਿੱਚ ਓਵਰਲੋਡ ਟਿੱਪਰਾਂ ਨਾਲ ਲਗਾਤਾਰ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਓਵਰਲੋਡ ਟਿੱਪਰਾਂ ਕਾਰਨ 18 ਮੌਤਾਂ ਹੋ ਚੁੱਕੀਆਂ ਹਨ। 
ਉਨ੍ਹਾਂ ਸੁਆਲ ਕੀਤਾ ਕਿ ਗੜ੍ਹਸ਼ੰਕਰ ਵਿੱਚ ਟਿੱਪਰਾਂ ਨਾਲ ਹੋਈਆਂ 18 ਮੌਤਾਂ ਦਾ ਜ਼ਿੰਮੇਵਾਰ ਕੌਣ ਹੈ? ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿੱਚ ਪ੍ਰਸ਼ਾਸਨ ਅਤੇ ਸਿਆਸੀ ਆਗੂਆਂ ਦੀ ਮਿਲੀਭੁਗਤ ਨਾਲ ਲਗਾਤਾਰ ਨਾਜਾਇਜ਼ ਮਾਈਨਿੰਗ ਹੋ ਰਹੀ ਹੈ।
 ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਇਸ ਗੱਲ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਜਲਦ ਹੀ ਯੂਥ ਕਾਂਗਰਸ ਵਲੋਂ ਓਵਰਲੋਡ ਟਿੱਪਰਾਂ ਵਿਰੁੱਧ ਰੋਸ ਪ੍ਰਦਰਸ਼ਨ ਕਰ ਕੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਰੋਹਿਤ ਕੁਮਾਰ, ਸਚਿਨ ਨਈਅਰ, ਜੈ ਰਾਣਾ, ਮਨਜਿੰਦਰ ਸਿੰਘ, ਆਦਿ ਹਾਜ਼ਰ ਹੋਏ।