ਪਟਿਆਲਾ:- ਵਿਦਿਆਰਥੀਆਂ ਅਧਿਆਪਕਾਂ, ਪੁਲਿਸ ਫੈਕਟਰੀ ਕਰਮਚਾਰੀਆਂ, ਨੂੰ ਚੰਗੀ ਸਿਹਤ, ਅਰੋਗਤਾ, ਸੁਰੱਖਿਆ, ਫਸਟ ਏਡ, ਸੀ ਪੀ ਆਰ, ਫਾਇਰ ਸੇਫਟੀ, ਆਪਦਾਵਾਂ ਦੌਰਾਨ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਬਾਰੇ ਜਾਗਰੂਕ ਕਰਨ ਲਈ ਸ਼੍ਰੀ ਕਾਕਾ ਰਾਮ ਵਰਮਾ, ਸੇਵਾ ਮੁਕਤ ਟ੍ਰੇਨਿੰਗ ਸੁਪਰਵਾਈਜ਼ਰ ਰੈੱਡ ਕਰਾਸ ਵਲੋਂ 1980 ਤੋਂ ਪ੍ਰਸੰਸਾਯੋਗ ਉਪਰਾਲੇ ਕੀਤੇ ਜਾ ਰਹੇ ਹਨ।  ਹੁਣ ਸ਼੍ਰੀ ਕਾਕਾ ਰਾਮ ਵਰਮਾ ਵਲੋਂ ਡੈਡੀਕੇਟਿਡ ਬ੍ਰਦਰਜ਼ ਗਰੁੱਪ ਦੇ ਪ੍ਰਧਾਨ ਡਾਕਟਰ ਰਾਕੇਸ਼ ਵਰਮੀ ਜੀ ਦੀ ਅਗਵਾਈ ਹੇਠ ਸਕੂਲਾਂ ਵਿਖੇ ਸਿਹਤ, ਸੁਰੱਖਿਆ, ਬਚਾਉ, ਮਦਦ ਜਾਗ੍ਰਿਤੀ ਕਲੱਬ ਬਣਾਕੇ 11 ਪ੍ਰਕਾਰ ਦੀਆਂ ਸਮਸਿਆਵਾਂ ਬਾਰੇ ਜਾਗਰੂਕ ਕਰਨ ਦੇ ਮਿਸ਼ਨ ਸ਼ੁਰੂ ਕੀਤੇ ਹਨ। 
ਇਹ ਜਾਣਕਾਰੀ ਦਿੰਦੇ ਹੋਏ ਆਰੀਆਂ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ ਪ੍ਰਿੰਸੀਪਲ ਸ਼੍ਰੀਮਤੀ ਸੰਤੋਸ਼ ਗੋਇਲ ਨੇ ਦਸਿਆ ਕਿ ਇਸ ਮਿਸ਼ਨ ਤਹਿਤ ਉਨ੍ਹਾਂ ਦੇ ਸਕੂਲ ਵਿਖੇ ਵੀ ਜਾਗ੍ਰਿਤੀ ਕਲੱਬ ਦੇ ਸ਼ੁਭ ਆਰੰਭ ਕੀਤੇ ਗਏ ਹਨ। ਤਾਂ ਜ਼ੋ ਬੱਚਿਆਂ ਨੂੰ ਕਿਡਨੈਪਿੰਗ, ਸਾਇਬਰ ਕਰਾਇਮ, ਨਸ਼ਿਆਂ, ਦਿਲ ਦਿਮਾਗ, ਫੇਫੜਿਆਂ, ਲੀਵਰ, ਕੈਂਸਰ, ਅੱਖਾਂ ਦੀਆਂ ਬਿਮਾਰੀਆਂ ਅਤੇ ਇਲਾਵਾ ਚੰਗੇ ਆਚਰਣ ਬਾਰੇ ਵੀ ਜਾਗਰੂਕ ਕੀਤਾ ਜਾਵੇ।    
ਡਾਕਟਰ ਰਾਕੇਸ਼ ਵਰਮੀ ਪ੍ਰਧਾਨ ਅਤੇ ਕਾਕਾ ਰਾਮ ਵਰਮਾ ਨੇ ਦੱਸਿਆ ਕਿ ਇਸ ਸਮੇਂ 75% ਵਿਦਿਆਰਥੀ ਸ਼ਰੀਰਕ, ਮਾਨਸਿਕ, ਸਮਾਜਿਕ, ਆਰਥਿਕ ਸਮਸਿਆਵਾਂ ਅਤੇ ਅਨੇਕਾਂ ਪ੍ਰਕਾਰ ਦੀਆਂ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ, ਇਨਸਾਨੀਅਤ ਨਾਤੇ ਬੱਚਿਆਂ ਨੂੰ ਜਾਗਰੂਕ ਕਰਕੇ ਉਨ੍ਹਾਂ ਦੇ ਨਾਲ ਨਾਲ ਉਨ੍ਹਾਂ ਨੂੰ ਸਿਹਤਮੰਦ, ਤਦੰਰੁਸਤ, ਸੁਰੱਖਿਆ, ਖੁਸ਼ਹਾਲ ਬਣਾਉਣ ਲਈ ਇਹ ਮਹੱਤਵਪੂਰਨ ਮਿਸ਼ਨ ਅਜੇ ਕੁੱਝ ਕੁ ਸਕੂਲਾਂ ਵਿਖੇ ਸ਼ੁਰੂ ਕੀਤੇ ਹਨ।
 ਅਤੇ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ ਕਿ ਹਰੇਕ ਮਹੀਨੇ ਇਨ੍ਹਾਂ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇ, ਬੱਚਿਆਂ ਦੇ ਮੈਡੀਕਲ ਚੈੱਕਅਪ ਕੀਤੇ ਜਾਣ ਅਤੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਡੈਡੀਕੇਟਿਡ ਬ੍ਰਦਰਜ਼ ਗਰੁੱਪ ਵਲੋਂ ਹਰ ਪ੍ਰਕਾਰ ਦੀ ਸਹਾਇਤਾ ਦਿੱਤੀ ਜਾਵੇ।