ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਐੱਚਸੀ ਬੀਨੇਵਾਲ ਦੇ ਐੱਸਐੱਮਓ ਡਾ. ਨਿਰਮਲ ਕੁਮਾਰ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਬੀਨੇਵਾਲ ਵਿੱਚ ਵਿਸ਼ਵ ਡਾਇਬਟੀਜ਼ ਦਿਵਸ ਮਨਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਡਾਇਬਟੀਜ਼ (ਸ਼ੂਗਰ) ਬਿਮਾਰੀ ਦੇ ਕਾਰਨਾਂ, ਲੱਛਣਾਂ, ਬਚਾਅ ਅਤੇ ਇਲਾਜ ਸਬੰਧੀ ਅਹਿਮ ਜਾਣਕਾਰੀ ਦੇ ਕੇ ਜਾਗਰੂਕ ਕੀਤਾ।

ਸਿਹਤ ਕਰਮਚਾਰੀਆਂ ਨੇ ਲੋਕਾਂ ਨੂੰ ਦੱਸਿਆ ਕਿ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ, ਨਿਯਮਤ ਸਰੀਰਕ ਕਸਰਤ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾ ਕੇ ਡਾਇਬਟੀਜ਼ ਦੇ ਖਤਰੇ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਨੇ ਖਾਣ-ਪੀਣ ਵਿੱਚ ਮਿੱਠੇ ਦੀ ਵਰਤੋਂ ਸੀਮਤ ਰੱਖਣ ਅਤੇ ਸਮੇਂ-ਸਮੇਂ ਸਿਰ ਬਲੱਡ ਸ਼ੂਗਰ ਦੀ ਜਾਂਚ ਕਰਵਾਉਣ ਦੀ ਅਪੀਲ ਵੀ ਕੀਤੀ।

ਇਸ ਦੇ ਨਾਲ ਹੀ ਲੋਕਾਂ ਨੂੰ ਬਿਮਾਰੀ ਦੇ ਸ਼ੁਰੂਆਤੀ ਲੱਛਣਾਂ ਪ੍ਰਤੀ ਸੁਚੇਤ ਰਹਿਣ ਅਤੇ ਸਮੇਂ ਸਿਰ ਡਾਕਟਰੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਸੀਐੱਚਸੀ ਬੀਨੇਵਾਲ ਦੇ ਸਟਾਫ਼ ਮੈਂਬਰ ਡਾ. ਗੁਰਪ੍ਰਤਾਪ ਸਿੰਘ, ਡਾ. ਸਨੀ ਚੌਧਰੀ, ਡਾ. ਪਲਵੀ, ਸਟਾਫ਼ ਨਰਸ ਰਾਜਵੀਰ ਕੌਰ ਅਤੇ ਸੁਨੀਤਾ ਰਾਣੀ, ਫਾਰਮੇਸੀ ਅਧਿਕਾਰੀ ਨਮਰਤਾ ਅਤੇ ਪ੍ਰੀਤੀ, ਰੇਡੀਓਗ੍ਰਾਫਰ ਰਾਜ ਰਾਣੀ, ਧਰਮਿੰਦਰ ਸਿੰਘ, ਰੋਸ਼ਨ ਲਾਲ, ਪਰਮਜੀਤ ਸਿੰਘ, ਜਸਵਿੰਦਰ ਕੁਮਾਰ ਅਤੇ ਬਲਜੀਤ ਸਿੰਘ ਸਮੇਤ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ।