ਸੰਗਰੂਰ, 09 ਜੁਲਾਈ:- ਯੋਗ ਸਿਰਫ਼ ਇੱਕ ਕਸਰਤ ਨਹੀਂ, ਸਗੋਂ ਸਰੀਰ, ਮਨ ਅਤੇ ਆਤਮਾ ਨੂੰ ਤੰਦਰੁਸਤ ਰੱਖਣ ਵਾਲੀ ਸੰਪੂਰਨ ਜੀਵਨ ਸ਼ੈਲੀ ਹੈ। ਅੱਜ ਦੇ ਤਣਾਅ ਭਰੇ ਅਤੇ ਤੇਜ਼ ਰਫ਼ਤਾਰ ਜੀਵਨ ਵਿੱਚ ਯੋਗ ਲੋਕਾਂ ਦੀ ਜੀਵਨ ਦਸ਼ਾ ਨੂੰ ਸਕਾਰਾਤਮਕ ਢੰਗ ਨਾਲ ਬਦਲ ਰਿਹਾ ਹੈ।
ਇਹ ਜਾਣਕਾਰੀ ਸਾਂਝੀ ਕਰਦਿਆਂ ਸੀ.ਐਮ.ਦੀ ਯੋਗਸ਼ਲਾ ਪ੍ਰੋਜੈਕਟ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਅਜਿਹਾ ਸਿਰਫ ਕਹਿਣਾ ਨਹੀਂ ਹੈ, ਬਲਕਿ ਇਹ ਸਾਬਤ ਹੋ ਚੁੱਕਿਆ ਹੈ।
ਨਿਯਮਿਤ ਯੋਗ ਅਭਿਆਸ ਨਾਲ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸ਼ਾਂਤੀ, ਆਤਮ-ਵਿਸ਼ਵਾਸ ਅਤੇ ਇੱਕਾਗਰਤਾ ਵਿੱਚ ਵੀ ਵਾਧਾ ਹੁੰਦਾ ਹੈ। ਕਈ ਲੋਕ ਯੋਗ ਨੂੰ ਅਪਣਾ ਕੇ ਸ਼ੂਗਰ, ਬਲੱਡ ਪ੍ਰੈਸ਼ਰ, ਮੋਟਾਪਾ ਅਤੇ ਤਣਾਅ ਵਰਗੀਆਂ ਸਮੱਸਿਆਵਾਂ 'ਤੇ ਕਾਬੂ ਪਾ ਰਹੇ ਹਨ।
ਸਮਾਜ ਵਿੱਚ ਯੋਗ ਪ੍ਰਤੀ ਵੱਧ ਰਹੀ ਜਾਗਰੂਕਤਾ ਸਦਕਾ ਹਰ ਉਮਰ ਵਰਗ ਦੇ ਲੋਕ ਇਸ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾ ਰਹੇ ਹਨ। ਯੋਗ ਨਾ ਸਿਰਫ਼ ਬਿਮਾਰੀਆਂ ਤੋਂ ਬਚਾਅ ਦਾ ਸਾਧਨ ਹੈ, ਸਗੋਂ ਸਿਹਤਮੰਦ, ਖੁਸ਼ਹਾਲ ਅਤੇ ਸੰਤੁਲਿਤ ਜੀਵਨ ਜਿਊਣ ਦੀ ਪ੍ਰੇਰਣਾ ਵੀ ਦਿੰਦਾ ਹੈ।
ਜ਼ਿਲ੍ਹਾ ਕੋਆਰਡੀਨੇਟਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਹਰ ਰੋਜ਼ ਕੁਝ ਸਮਾਂ ਯੋਗ ਲਈ ਜ਼ਰੂਰ ਕੱਢਣ ਅਤੇ ਆਪਣੇ ਪਰਿਵਾਰ ਤੇ ਸਮਾਜ ਨੂੰ ਵੀ ਸਿਹਤਮੰਦ ਬਣਾਉਣ ਵਿੱਚ ਯੋਗਦਾਨ ਪਾਉਣ।
ਸੀਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਨੇ ਇਹ ਵੀ ਦੱਸਿਆ ਕੀ ਪੂਰੇ ਜ਼ਿਲ੍ਹੇ ਅੰਦਰ 713 ਕਲਾਸਾਂ 92 ਟਰੇਨਰਾਂ ਦੁਆਰਾ ਚਲਾਈਆਂ ਜਾ ਰਹੀਆਂ ਹਨ ਜੋ ਕਿ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਹਨ।
ਜੇਕਰ ਤੁਸੀਂ ਵੀ ਆਪਣੇ ਪਿੰਡ ਜਾਂ ਸ਼ਹਿਰ ਵਿੱਚ ਸੀਐਮ ਦੀ ਯੋਗਸ਼ਾਲਾ ਦੀ ਫਰੀ ਯੋਗਾ ਕਲਾਸ ਲਗਵਾਉਣਾ ਚਾਹੁੰਦੇ ਹੋ ਤਾਂ 78888-40198 ਉੱਪਰ ਕਾਲ ਕੀਤੀ ਜਾ ਸਕਦੀ ਹੈ।