ਨਾਮਜ਼ਦਗੀਆਂ ਦੇ ਆਖਰੀ ਦਿਨ ਬਸਪਾ ਦੇ 11 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

ਹੁਸ਼ਿਆਰਪੁਰ:- 5 ਜੁਲਾਈ ਨੂੰ ਹੋਣ ਵਾਲੀਆਂ ਨਗਰ ਨਿਗਮ ਹੁਸ਼ਿਆਰਪੁਰ ਚੋਣਾਂ ਲਈ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਨਾਮਜ਼ਦਗੀਆਂ ਦੇ ਆਖਰੀ ਦਿਨ ਬਸਪਾ ਦੇ 11 ਉਮੀਦਵਾਰਾਂ ਨੇ ਵੱਖ-ਵੱਖ ਵਾਰਡਾਂ ਤੋਂ ਆਪਣੇ ਨਾਮਜ਼ਦਗੀ ਪੱਤਰ ਚੋਣ ਰਿਟਰਨਿੰਗ ਅਫ਼ਸਰ ਕੋਲ ਦਾਖਲ ਕਰਵਾਏ।
ਇਸ ਮੌਕੇ ਬਸਪਾ ਪੰਜਾਬ ਦੇ ਜਨਰਲ ਸਕੱਤਰ ਅਤੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ **ਠੇਕੇਦਾਰ ਭਗਵਾਨ ਦਾਸ ਸਿੱਧੂ** ਨੇ ਦੱਸਿਆ ਕਿ ਵਾਰਡ ਨੰਬਰ 8 ਤੋਂ ਹਰਜੀਤ ਕੁਮਾਰ ਲਾਡੀ, ਵਾਰਡ ਨੰਬਰ 9 ਤੋਂ ਸ੍ਰੀਮਤੀ ਜਸਵਿੰਦਰ ਕੌਰ, ਵਾਰਡ ਨੰਬਰ 10 ਤੋਂ ਰਮਨ ਕੁਮਾਰ, ਵਾਰਡ ਨੰਬਰ 12 ਤੋਂ ਰਣਜੀਤ ਕੁਮਾਰ, ਵਾਰਡ ਨੰਬਰ 16 ਤੋਂ ਰਮੇਸ਼ ਕੁਮਾਰ ਪਟਵਾਰੀ, ਵਾਰਡ ਨੰਬਰ 18 ਤੋਂ ਸੋਹਣ ਲਾਲ, ਵਾਰਡ ਨੰਬਰ 22 ਤੋਂ ਜਸਪਾਲ ਕੁਮਾਰ, ਵਾਰਡ ਨੰਬਰ 23 ਤੋਂ ਰਣਜੀਤ ਕੌਰ, ਵਾਰਡ ਨੰਬਰ 29 ਤੋਂ ਸ੍ਰੀਮਤੀ ਪ੍ਰਿਆ, ਵਾਰਡ ਨੰਬਰ 42 ਤੋਂ ਸ੍ਰੀਮਤੀ ਦਲਜੀਤ ਕੌਰ ਅਤੇ ਵਾਰਡ ਨੰਬਰ 50 ਤੋਂ ਸ੍ਰੀਮਤੀ ਨੀਤਾ ਰਾਣੀ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।
ਠੇਕੇਦਾਰ ਭਗਵਾਨ ਦਾਸ ਸਿੱਧੂ ਅਤੇ ਐਡਵੋਕੇਟ ਪਲਵਿੰਦਰ ਮਾਨਾ ਨੇ ਉਮੀਦਵਾਰਾਂ ਨੂੰ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬਸਪਾ ਦੇ ਸਾਰੇ ਉਮੀਦਵਾਰ ਮਿਹਨਤੀ, ਇਮਾਨਦਾਰ ਅਤੇ ਲੋਕਾਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਨਾਲ ਖੜ੍ਹੇ ਰਹਿਣ ਵਾਲੇ ਹਨ।
ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਹੁਸ਼ਿਆਰਪੁਰ ਦੇ ਲੋਕ ਸ਼ਹਿਰ ਦੇ ਵਿਕਾਸ ਨੂੰ ਤਰਜੀਹ ਦੇਣ ਵਾਲੇ ਬਸਪਾ ਉਮੀਦਵਾਰਾਂ ਨੂੰ ਭਾਰੀ ਸਮਰਥਨ ਦੇਣਗੇ ਅਤੇ ਉਨ੍ਹਾਂ ਨੂੰ ਜਿੱਤ ਦਿਵਾਉਣਗੇ।
ਇਸ ਮੌਕੇ ਸੋਮ ਨਾਥ ਬੈਂਸ, ਮਦਨ ਸਿੰਘ ਬੈਂਸ (ਇੰਚਾਰਜ ਹੁਸ਼ਿਆਰਪੁਰ), ਡਾ. ਰਤਨ ਚੰਦ ਸਮੇਤ ਵੱਡੀ ਗਿਣਤੀ ਵਿੱਚ ਬਸਪਾ ਆਗੂ ਅਤੇ ਵਰਕਰ ਹਾਜ਼ਰ ਸਨ।