150 ਪੁਲਿਸ ਮੁਲਾਜਮਾਂ ਵੱਲੋਂ ਜਿਲ੍ਹੇ ਅੰਦਰ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆ ਦੀ ਕੀਤੀ ਗਈ ਸਰਚ
ਜੈਤੋ, 30 ਨਵੰਬਰ: ਮਾਨਯੋਗ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਨਾਮ ਪਰ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਪੂਰੇ ਪੰਜਾਬ ਭਰ ਵਿਚ ਨਸ਼ਾ ਤਸਕਰਾਂ ਅਤੇ ਨਸ਼ਾ ਵਿਕਣ ਵਾਲੇ ਸਥਾਨਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ। ਇਸੇ ਤਹਿਤ ਡਾ. ਪ੍ਰਗਿਆ ਜੈਨ ਸਐਸਪੀ ਫਰੀਦਕੋਟ ਜੀ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਸਮੁੱਚੇ ਜ਼ਿਲ੍ਹੇ ਵਿਚ ਵੱਡੇ ਪੱਧਰ ਤੇ 'ਕਾਰਡਨ ਐਂਡ ਸਰਚ ਓਪਰੇਸ਼ਨ' ਚਲਾਇਆ ਗਿਆ।
ਇਹ ਸਰਚ ਨਸ਼ੇ ਦੇ ਹਾਟਸਪਾਟ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਕੀਤੀ ਗਈ, ਜਿਸਦਾ ਮੁੱਖ ਉਦੇਸ਼ ‘ਪੌਇੰਟ ਆਫ ਸੇਲ’ ਪੱਧਰ ‘ਤੇ ਨਸ਼ੇ ਦੀ ਸਪਲਾਈ ਨੂੰ ਰੋਕਣਾ ਸੀ।ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੁਭਾ 6 ਵਜੇ ਤੋਂ 8:30 ਵਜੇ ਤੱਕ ਜਿਲ੍ਹੇ ਦੀਆ ਸਾਰੀਆਂ 3 ਸਬ-ਡਵੀਜਨਾ ਵਿੱਚ ਇੱਕੋ ਸਮੇਂ ਚਲਾਇਆ ਗਿਆ। ਇਹ ਸਰਚ ਆਪਰੇਸ਼ਨ ਸ਼੍ਰੀ ਮਨਵਿੰਦਰਬੀਰ ਸਿੰਘ ਐਸ.ਪੀ.(ਸਥਾਨਿਕ) ਫਰੀਦਕੋਟ ਦੀ ਸੁਪਰਵੀਜਨ ਹੇਠ ਫਰੀਦਕੋਟ ਚਲਾਇਆ ਗਿਆ।
ਜਿਸ ਦੌਰਾਨ ਡੀ.ਐਸ.ਪੀ. ਰੈਕ ਦੇ ਅਧਿਕਾਰੀਆਂ ਨੂੰ ਵੱਖ-ਵੱਖ ਸਬ-ਡਵੀਜਨਾ ਵਿੱਚ ਇਸ ਆਪਰੇਸ਼ਨ ਦੀ ਨਿੱਜੀ ਤੌਰ ‘ਤੇ ਦੇਖ-ਰੇਖ ਕਰਨ ਲਈ ਕਿਹਾ ਗਿਆ ਸੀ।ਕਰੀਬ ਢਾਈ ਘੰਟੇ ਤਕ ਚੱਲੇ ਇਸ ਸਰਚ ਆਪਰੇਸ਼ਨ ਦੌਰਾਨ ਮੁੱਖ ਅਫਸਰ ਥਾਣਾ ਦੀਆਂ 08 ਵਿਸ਼ੇਸ਼ ਟੀਮਾਂ ਗਠਿਤ ਕਰਕੇ ਵੱਖ-ਵੱਖ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆ ਤੇ ਅਚਨਚੇਤ ਛਾਪੇਮਾਰੀ ਕਰਕੇ ਚੈਕਿੰਗ ਕੀਤੀ ਗਈ।
ਡਾ.ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿ ਮਾਨਯੋਗ ਡੀ.ਜੀ.ਪੀ. ਪੰਜਾਬ ਸ਼੍ਰੀ ਗੌਰਵ ਯਾਦਵ ਜੀ ਦੀਆਂ ਹਦਾਇਤਾ ਅਨੁਸਾਰ ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਲਈ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ, ਫਰੀਦਕੋਟ ਪੁਲਿਸ ਵੱਲੋਂ ਚਲਾਇਆ ਗਿਆ ਇਹ ਸਰਚ ਆਪਰੇਸ਼ਨ ਵੀ ਇਸੇ ਹੀ ਕਾਰਵਾਈ ਦਾ ਹਿੱਸਾ ਹੈ।
ਉਹਨਾ ਦੱਸਿਆ ਕਿ ਇਸ ਦੌਰਾਨ ਜਿਨਾਂ ਵਿਅਕਤੀਆਂ ਤੇ ਪਹਿਲਾਂ ਐਨ.ਡੀ.ਪੀ.ਐਸ. ਤਹਿਤ ਮੁਕਦਮੇ ਦਰਜ ਹਨ ਅਤੇ ਜਿਨਾਂ ਦੇ ਕ੍ਰਿਮੀਨਲ ਰਿਕਾਰਡ ਹਨ, ਉਹਨਾਂ ਉੱਪਰ ਪੁਲਿਸ ਪਾਰਟੀਆਂ ਵੱਲੋਂ ਰੇਡ ਕਰਕੇ ਸਰਚ ਕੀਤਾ ਗਿਆ ਹੈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਵਹੀਕਲਾ ਦੀ ਸ਼ੱਕ ਦੇ ਅਧਾਰ ਦੇ ਜਾਚ ਕੀਤੀ ਗਈ। ਇਸ ਦੇ ਨਾਲ ਹੀ ਏਰੀਏ ਨੂੰ ਨਾਕਾ ਬੰਦੀ ਕਰ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆ ਨੂੰ ਸੀਲ ਕਰਕੇ ਸ਼ੱਕੀ ਵਿਅਕਤੀਆਂ ਨੂੰ ਰਾਊਡ ਅੱਪ ਵੀ ਕੀਤਾ ਗਿਆ।
ਐਸ.ਐਸ.ਪੀ. ਡਾ. ਪ੍ਰਗਿਆ ਜੈਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੁਲਿਸ ਅਧਿਕਾਰੀਆਂ ਨੂੰ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਸਾਰੇ ਕੇਸਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਜੋ ਵੀ ਨਸ਼ਾ ਤਸਕਰੀ ਵਿੱਚ ਸ਼ਾਮਿਲ ਹੋਣ, ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰਨ ਦੀਆ ਹਦਾਇਤਾ ਦਿੱਤੀਆ ਗਈਆ ਹਨ। ਇਸ ਦੇ ਨਾਲ ਹੀ ਨਸ਼ਾ ਪੀੜਿਤਾ ਨੂੰ ਨਸਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਦਰਾ ਵਿੱਚ ਵੀ ਭਰਤੀ ਕਰਵਾਇਆ ਜਾ ਰਿਹਾ ਹੈ।
ਐਸ.ਐਸ.ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋ ਨਸ਼ੇ ਵਿਰੁੱਧ ਕੀਤੀ ਜਾ ਰਹੀ ਕਠੋਰ ਮਿਹਨਤ ਦੇ ਨਤੀਜੇ ਵਜੋ, ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਤਹਿਤ ਨਵੰਬਰ ਮਹੀਨੇ ਦੌਰਾਨ 106 ਮੁਕੱਦਮੇ ਦਰਜ ਕਰਕੇ 158 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਦੌਰਾਨ 2.8 ਕਿਲੋ ਤੋ ਵੱਧ ਹੈਰੋਇਨ, 01 ਕਿਲੋ ਅਫੀਮ, 06 ਕਿੱਲੋ ਪੋਸਤ, 1193 ਹਜਾਰ ਨਸ਼ੀਲੀਆਂ ਗੋਲੀਆ/ਕੈਪਸੂਲ ਅਤੇ 05 ਲੱਖ 98 ਹਜਾਰ ਦੇ ਕਰੀਬ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਸ ਤੋਂ ਇਲਾਵਾ ਨਸ਼ਿਆਂ ਦੇ ਸੋਦਾਗਰਾਂ/ਸਮੱਗਲਰਾਂ ਵੱਲੋਂ ਨਸ਼ਿਆਂ ਦੀ ਕਮਾਈ ਨਾਲ ਬਣਾਈ ਗਈ ਚੱਲ/ਅਚੱਲ ਪ੍ਰਾਪਰਟੀ ਨੂੰ ਵੈਰੀਫਾਈ ਕਰਨ ਉਪਰੰਤ ਪਿਛਲੇ 15 ਮਹੀਨਿਆ ਦੌਰਾਨ ਨਸ਼ਾ ਤਸਕਰਾ ਦੀ 09 ਕਰੋੜ ਤੋ ਜਿਆਦਾ ਕੀਮਤ ਦੀ ਜਾਇਦਾਤ ਸਬੰਧਿਤ ਅਥਾਰਟੀ ਪਾਸੋ ਮੰਨਜੂਰੀ ਹਾਸਿਲ ਕਰਨ ਉਪਰੰਤ ਫਰੀਜ ਕਰਵਾਈ ਗਈ ਹੈ।
