16 ਵਾ ਸ਼ਹੀਦੇ ਆਜਮ ਸਰਦਾਰ ਭਗਤ ਸਿੰਘ ਫੁੱਟਬਾਲ ਟੂਰਨਾਮੈਂਟ ਅੱਜ ਤੋ ਸ਼ੁਰੂ
ਗੜ੍ਹਸ਼ੰਕਰ:- 16ਵਾ ਸ਼ਹੀਦੇ ਆਜਮ ਸਰਦਾਰ ਭਗਤ ਸਿੰਘ ਫੁੱਟਬਾਲ ਟੂਰਨਾਮੈਂਟ ਅਤੇ ਐਥਲੈਟਿਕਸ ਮੁਕਾਵਲੇ 17 ਨਵੰਬਰ 2025 ਤੋ 21 ਨਵੰਬਰ 2025 ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਕਰਵਾਇਆ ਜਾ ਰਿਹਾ ਹੈ। ਸ਼ਹੀਦੇ ਆਜਮ ਸਰਦਾਰ ਭਗਤ ਸਿੰਘ ਫੁੱਟਬਾਲ ਕਲੱਬ ਦੇ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਨੇ ਦੱਸਿਆ ਕਿ ਇਸ ਪੰਜ ਰੋਜ਼ਾ ਫੁੱਟਬਾਲ ਟੂਰਨਾਮੈਂਟ ਵਿੱਚ ਇਲਾਕੇ ਦੀਆ ਨਾਮੀ ਟੀਮਾ ਪਹੁੰਚ ਰਹੀਆ ਹਨ ਤੇ ਇੰਟਰ ਸਟੇਟ ਐਥਲੈਟਿਕਸ ਮੀਟ ਵਿੱਚ ਉਚ ਕੋਟੀ ਦੇ ਨਾਮੀ ਖਿਡਾਰੀ ਭਾਗ ਲੈਣਗੇ।
ਇਸ ਟੂਰਨਾਮੈਂਟ ਵਿੱਚ ਵੱਖ ਵੱਖ ਦਿਨਾ ਨੂੰ ਪ੍ਰਮੁੱਖ ਸਖਸੀਅਤਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ। ਜਿੰਨਾ ਵਿੱਚ ਮੈਡਮ ਨਮਿਸਾ ਮਹਿਤਾ ਹਲਕਾ ਇੰਚਾਰਜ ਗੜ੍ਹਸ਼ੰਕਰ ਬੀ ਜੇ ਪੀ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾ ਸਾਬਕਾ ਐੱਮ ਐਲ ਏ ਗੜ੍ਹਸ਼ੰਕਰ, ਡਾਕਟਰ ਜੰਗ ਬਹਾਦਰ ਸਿੰਘ ਰਾਏ ਮੈਂਬਰ ਅੰਤ੍ਰਿੰਗ ਕਮੇਟੀ, ਬਲਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਗੜ੍ਹਸ਼ੰਕਰ, ਰਸ਼ਪਾਲ ਸਿੰਘ ਰਾਜੂ।
ਇਸ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਮੋਕੇ ਇਨਾਮਾ ਦੀ ਵੰਡ ਸਰਦਾਰ ਮਾਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ ਸ਼੍ਰੀ ਅਨੰਦਪੁਰ ਸਾਹਿਬ ਅਤੇ ਜੈ ਕ੍ਰਿਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ 21 ਨਵੰਬਰ ਨੂੰ ਕਰਨਗੇ।
