ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਕੇਸ ਦਰਜ 02 ਮੁਲਜ਼ਮ ਗ੍ਰਿਫਤਾਰ

ਮੂਨਕ, 02 ਅਗਸਤ:- ਡਾ. ਰਵਜੋਤ ਗਰੇਵਾਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 27.07.2026 ਤੋਂ 02.08.2026 ਤਕ ਡਰੱਗ ਦਾ 02 ਕੇਸ ਦਰਜ ਕਰ ਕੇ 02 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਹਨਾਂ ਪਾਸੋਂ 55 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ।
ਐਨ.ਡੀ.ਪੀ.ਐਸ. ਐਕਟ ਤਹਿਤ 01 ਕੇਸ ਦਰਜ ਕਰ ਕੇ 01 ਮੁਲਜ਼ਮ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਤੇ ਨਸ਼ੇ ਦੀ ਦਲਦਲ ਵਿੱਚ ਫਸੇ 18 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚੋ ਦਵਾਈ ਦਿਲਵਾਈ ਗਈ। ਵੱਖ ਵੱਖ ਧਾਰਾਵਾਂ ਤਹਿਤ ਦਰਜ ਹੋਏ ਕੇਸਾਂ ਵਿੱਚ 12 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ।
ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 127 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਕੇ 96 ਵਿਅਕਤੀਆਂ ਵਿਰੁੱਧ 172 ਬੀ.ਐਨ.ਐਸ.ਐਸ. ਤਹਿਤ ਕਾਰਵਾਈ ਕੀਤੀ ਗਈ ਅਤੇ 09 ਵਿਅਕਤੀਆਂ ਵਿਰੁੱਧ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।
ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।