ਸਤੌਜ ਸੰਗਰੂਰ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ ਐਨਪੀਐਸ ਮੁਲਾਜਮ
ਹੁਸ਼ਿਆਰਪੁਰ:- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੀ.ਪੀ.ਐਫ ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵਲੋਂ ਸੰਯੁਕਤ ਰੂਪ ਵਿੱਚ ਬਣਾਏ ਪੁਰਾਣੀ ਪੈਨਸ਼ਨ ਬਹਾਲੀ ਮੰਚ ਵਲੋਂ 'ਆਪ' ਸਰਕਾਰ ਵੱਲੋਂ ਕੀਤੇ ਵਾਅਦੇ ਅਤੇ ਦਾਅਵਿਆਂ ਦੀ ਫੂਕ ਕੱਢਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ (ਸੰਗਰੂਰ) ਵਿਖੇ 23 ਅਗਸਤ ਦਿਨ ਐਤਵਾਰ ਨੂੰ ਇੱਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਕੋਟ ਫਤੂਹੀ ਬਲਾਕ ਤੋਂ ਵੀ ਵੱਡੀ ਗਿਣਤੀ ਵਿੱਚ ਐੱਨ.ਪੀ.ਐੱਸ ਮੁਲਾਜਮ ਸ਼ਾਮਿਲ ਹੋਣਗੇ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਨਰਿੰਦਰ ਅਜਨੋਹਾ, ਉਂਕਾਰ ਸਿੰਘ, ਹਰਮਨੋਜ ਕੁਮਾਰ ਅਤੇ ਅਜੇ ਕੁਮਾਰ ਨੇ ਕੀਤਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਿਤੀ 18 ਨਵੰਬਰ 2022 ਦੇ ਪੁਰਾਣੀ ਪੈਨਸ਼ਨ ਬਹਾਲੀ ਦੇ ਨੋਟੀਫਿਕੇਸ਼ਨ ਨੂੰ ਲੱਗਭਗ ਚਾਰ ਸਾਲ ਬੀਤ ਜਾਣ ਤੇ ਵੀ ਜਮੀਨੀ ਪੱਧਰ ਤੇ ਲਾਗੂ ਨਹੀਂ ਕੀਤਾ ਜਾ ਰਿਹਾ ਜਿਸਨੂੰ ਲੈ ਕੇ ਪੰਜਾਬ ਦੇ ਦੋ ਲੱਖ ਕਰਮਚਾਰੀਆਂ ਵਿੱਚ ਸਰਕਾਰ ਖਿਲਾਫ਼ ਬੇਹਦ ਰੋਸ ਅਤੇ ਗੁੱਸਾ ਹੈ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਪੁਰਾਣੀ ਪੈਨਸ਼ਨ ਬਹਾਲ ਨਹੀਂ ਹੋ ਜਾਂਦੀ ਤਦ ਤੱਕ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਨਰਿੰਦਰ ਅਜਨੋਹਾ, ਉਂਕਾਰ ਸਿੰਘ, ਹਰਮਨੋਜ ਕੁਮਾਰ, ਅਜੇ ਕੁਮਾਰ, ਧਰਮਿੰਦਰ ਸਿੰਘ, ਸੁਖਜੀਵਨ ਸਿੰਘ, ਕਰਮਵੀਰ ਸਿੰਘ, ਕੁਲਵਿੰਦਰ ਸਿੰਘ, ਦਵਿੰਦਰ ਕੁਮਾਰ, ਅਨਿਲ ਕੁਮਾਰ, ਹਰਮਨਪ੍ਰੀਤ ਸਿੰਘ ਅਤੇ ਹਰਭਜਨ ਸਿੰਘ ਆਦਿ ਐੱਨ.ਪੀ.ਐੱਸ ਮੁਲਾਜਮ ਹਾਜ਼ਰ ਸਨ।
