ਵਿਸ਼ਵ ਹਿੰਦੂ ਪ੍ਰੀਸ਼ਦ ਨਵਾਂਸ਼ਹਿਰ ਦੀ ਹੋਈ ਵਿਸ਼ੇਸ਼ ਮੀਟਿੰਗ
ਨਵਾਂਸ਼ਹਿਰ, 11 ਸਤੰਬਰ:- ਵਿਸ਼ਵ ਹਿੰਦੂ ਪ੍ਰੀਸ਼ਦ ਨਵਾਂਸ਼ਹਿਰ ਦੀ ਵਿਸ਼ੇਸ਼ ਮੀਟਿੰਗ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਲਲਿਤ ਕੁਮਾਰ ਓਹਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਹੋਈ। ਮੀਟਿੰਗ ਵਿਚ ਲੁਧਿਆਣਾ, ਜਲੰਧਰ ਅਤੇ ਰੋਪੜ ਦੇ ਵਿਭਾਗ ਸੰਗਠਨ ਮੰਤਰੀ ਮਾਨਯੋਗ ਵਿਕਾਸ ਜੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ, ਜਿਨ੍ਹਾਂ ਦਾ ਸਮੂਹ ਮੈਂਬਰਾਂ ਵਲੋਂ ਸਿਰੋਪੇ ਦੇ ਕੇ ਸਵਾਗਤ ਕੀਤਾ ਗਿਆ। ਮੀਟਿੰਗ ਵਿਚ ਪ੍ਰਮੁੱਖ ਵਿਸ਼ਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ, ਖਾਸ ਕਰਕੇ ਸੰਗਠਨ ਦੇ ਪ੍ਰਚਾਰ ਪ੍ਰਸਾਰ ਲਈ ਵਿਸਥਾਰ ਸਹਿਤ ਚਰਚਾ ਕੀਤੀ ਗਈ ਅਤੇ ਮੈਂਬਰਾਂ ਵਲੋਂ ਆਪਣੇ-ਆਪਣੇ ਸੁਝਾਅ ਦਿੱਤੇ ਗਏ।
ਜ਼ਿਲ੍ਹੇ ਦੇ ਸਾਰੇ ਪ੍ਰਬੰਧਕਾਂ ਨਾਲ ਤਾਲਮੇਲ ਬਣਾਉਣ 'ਤੇ ਜ਼ੋਰ ਦਿੱਤਾ ਗਿਆ। ਦੇਸ਼ ਵਿਚ ਨੌਜਵਾਨਾਂ ਦੇ ਨਸ਼ਿਆਂ ਵਿੱਚ ਲਿਪਤ ਹੋਣ 'ਤੇ ਚਿੰਤਾ ਪ੍ਰਗਟਾਈ ਗਈ ਅਤੇ ਦੇਸ਼ ਦੀ ਉੱਨਤੀ ਲਈ ਨਾਗਰਿਕਾਂ ਦਾ ਸਹਿਯੋਗ ਲੈਣ ਲਈ ਜਾਣਕਾਰੀਆਂ ਸਾਂਝੀਆਂ ਕੀਤੀਆਂ ਗਈਆਂ।
ਸਮੂਹ ਹਾਜ਼ਰ ਮੈਂਬਰਾਂ ਵਲੋਂ ਮਾਨਯੋਗ ਵਿਕਾਸ ਜੀ ਨੂੰ ਪੂਰਾ-ਪੂਰਾ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ ਗਿਆ। ਅੰਤ ਵਿੱਚ ਪ੍ਰਧਾਨ ਲਲਿਤ ਓਹਰੀ ਅਤੇ ਮੈਂਬਰਾਂ ਵਲੋਂ ਵਿਕਾਸ ਜੀ ਨੂੰ ਤੁਲਸੀ ਦਾ ਪੌਦਾ ਭੇਟ ਕੀਤਾ ਗਿਆ।
ਇਸ ਮੌਕੇ ਪ੍ਰੀਸ਼ਦ ਦੇ ਜ਼ਿਲ੍ਹਾ ਮੰਤਰੀ ਸੁਰੇਸ਼ ਸ਼ਰਮਾ, ਜ਼ਿਲ੍ਹਾ ਧਰਮ ਪ੍ਰਸਾਰ ਮੁੱਖੀ ਜਤਿੰਦਰ ਸੈਂਗਰ, ਸੂਬਾ ਪ੍ਰਮੁੱਖ ਬਜਰੰਗ ਦੱਲ ਸੰਦੀਪ ਠਾਕੁਰ ਅਤੇ ਗੜ੍ਹਸ਼ੰਕਰ ਤੋਂ ਜ਼ਿਲ੍ਹਾ ਸੰਯੋਜਕ ਬਜਰੰਗ ਦਲ ਨਵੀਨ ਸੋਨੀ ਆਦਿ ਵੀ ਹਾਜ਼ਰ ਸਨ।
