ਆਮ ਆਦਮੀ ਪਾਰਟੀ ਨੇ ਗੁਰਪ੍ਰੀਤ ਸਿੰਘ ਥਰੀਕੇ ਨੂੰ ਲੁਧਿਆਣਾ ਦਿਹਾਤੀ ਐੱਸਸੀ ਵਿੰਗ ਦਾ ਪ੍ਰਧਾਨ ਕੀਤਾ ਨਿਯੁਕਤ
ਲੁਧਿਆਣਾ, 28 ਜੁਲਾਈ:- ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵੱਲੋਂ ਪਾਰਟੀ ਦੇ ਮਿਹਨਤੀ ਅਤੇ ਸਰਗਰਮ ਵਰਕਰ ਗੁਰਪ੍ਰੀਤ ਸਿੰਘ ਥਰੀਕੇ ਨੂੰ ਲੁਧਿਆਣਾ ਦਿਹਾਤੀ ਐੱਸ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਨਿਯੁਕਤੀ ਤੋਂ ਬਾਅਦ ਗੁਰਪ੍ਰੀਤ ਸਿੰਘ ਥਰੀਕੇ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇਕਾਈ ਦੇ ਪ੍ਰਧਾਨ ਅਮਨ ਅਰੋੜਾ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਹਾਕਮ ਸਿੰਘ ਠੇਕੇਦਾਰ (ਰਾਏਕੋਟ), ਵਿਧਾਇਕਾ ਸਰਬਜੀਤ ਕੌਰ ਮਾਣੂਕੇ ਅਤੇ ਹਲਕਾ ਇੰਚਾਰਜ ਡਾ. ਕੇ.ਐੱਨ.ਐੱਸ. ਕੰਗ ਦਾ ਧੰਨਵਾਦ ਪ੍ਰਗਟ ਕੀਤਾ।
ਉਨ੍ਹਾਂ ਕਿਹਾ ਕਿ ਪਾਰਟੀ ਹਾਈ ਕਮਾਂਡ ਨੇ ਉਨ੍ਹਾਂ 'ਤੇ ਵਿਸ਼ਵਾਸ ਕਰਦੇ ਹੋਏ ਲੁਧਿਆਣਾ ਦਿਹਾਤੀ ਦੇ ਐੱਸ.ਸੀ. ਵਿੰਗ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਉਮੀਦਾਂ 'ਤੇ ਖਰਾ ਉਤਰਦੇ ਹੋਏ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਹਰ ਸੰਭਵ ਯਤਨ ਕਰਨਗੇ।
ਗੁਰਪ੍ਰੀਤ ਸਿੰਘ ਥਰੀਕੇ ਨੇ ਕਿਹਾ ਕਿ ਉਹ ਹਲਕੇ ਦੇ ਸਾਰੇ ਵਲੰਟੀਅਰਾਂ ਨੂੰ ਇੱਕ ਮਜ਼ਬੂਤ ਟੀਮ ਵਜੋਂ ਨਾਲ ਲੈ ਕੇ ਚੱਲਣਗੇ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰਨਗੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮਿਹਨਤੀ ਅਤੇ ਸਮਰਪਿਤ ਵਰਕਰਾਂ ਦੀ ਹਮੇਸ਼ਾ ਕਦਰ ਕਰਦੀ ਹੈ। ਪਾਰਟੀ ਆਪਣੇ ਕਾਰਕੁਨਾਂ ਦੀ ਮਿਹਨਤ ਨੂੰ ਪਹਿਚਾਣਦੇ ਹੋਏ ਉਨ੍ਹਾਂ ਨੂੰ ਯੋਗਤਾ ਅਨੁਸਾਰ ਜ਼ਿੰਮੇਵਾਰੀਆਂ ਸੌਂਪਦੀ ਹੈ ਅਤੇ ਮਿਹਨਤੀ ਵਰਕਰਾਂ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਦੀ।
