ਗੜ੍ਹਸ਼ੰਕਰ ਹਲਕੇ ਦੇ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਦੀਆਂ ਮੀਟਿੰਗਾਂ ਸਫ਼ਲ ਸੰਗਠਨ ਇੰਚਾਰਜ

ਗੜ੍ਹਸ਼ੰਕਰ:- ਹਲਕਾ ਗੜ੍ਹਸ਼ੰਕਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕੀਤੇ ਜਾ ਰਹੇ ਦੌਰਿਆਂ ਅਤੇ ਮੀਟਿੰਗਾਂ ਦੌਰਾਨ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਓ ਐਸ ਡੀ ਅਤੇ ਸੰਗਠਨ ਇੰਚਾਰਜ  ਚਰਨਜੀਤ ਸਿੰਘ ਚੰਨੀ ਗੱਲਬਾਤ  ਕਰਦਿਆਂ ਕਿਹਾ ਕਿ ਪਿੰਡਾਂ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ ਅਤੇ ਵਿਕਾਸ ਦੇ ਮਸਲਿਆਂ ਨੂੰ ਲੈ ਕੇ ਪਾਰਟੀ ਨਾਲ ਮਜ਼ਬੂਤੀ ਨਾਲ ਜੁੜ ਰਹੇ ਹਨ।
 ਉਨ੍ਹਾਂ ਦੱਸਿਆ ਕਿ ਪਿੰਡ ਪੱਧਰ ’ਤੇ ਹੋ ਰਹੀਆਂ ਮੀਟਿੰਗਾਂ ਵਿੱਚ ਨੌਜਵਾਨਾਂ, ਕਿਸਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਦੀ ਵੱਡੀ ਸ਼ਮੂਲੀਅਤ ਦੇਖਣ ਨੂੰ ਮਿਲ ਰਹੀ ਹੈ, ਜੋ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ’ਤੇ ਲਗਾਤਾਰ ਵੱਧ ਰਿਹਾ ਹੈ। ਸੰਗਠਨ ਇੰਚਾਰਜ ਨੇ ਕਿਹਾ ਕਿ ਪਾਰਟੀ ਵੱਲੋਂ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਕੰਮ ਲੋਕਾਂ ਤੱਕ ਪਹੁੰਚ ਰਹੇ ਹਨ।
ਮੀਟਿੰਗਾਂ ਦੌਰਾਨ ਲੋਕਾਂ ਵੱਲੋਂ ਆਪਣੀਆਂ ਸਮੱਸਿਆਵਾਂ ਵੀ ਰੱਖੀਆਂ ਗਈਆਂ, ਜਿਨ੍ਹਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕਣ ਦਾ ਭਰੋਸਾ ਦਿਵਾਇਆ ਗਿਆ। ਸੰਗਠਨ ਇੰਚਾਰਜ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਪਾਰਟੀ ਦੀਆਂ ਨੀਤੀਆਂ ਅਤੇ ਯੋਜਨਾਵਾਂ ਨੂੰ ਹਰ ਘਰ ਤੱਕ ਪਹੁੰਚਾਇਆ ਜਾ ਸਕੇ।
ਉਨ੍ਹਾਂ ਅੰਤ ਵਿੱਚ ਕਿਹਾ ਕਿ ਹਲਕਾ ਗੜ੍ਹਸ਼ੰਕਰ ਦੇ ਲੋਕਾਂ ਦਾ ਇਹ ਭਰਪੂਰ ਹੁੰਗਾਰਾ ਆਮ ਆਦਮੀ ਪਾਰਟੀ ਲਈ ਹੌਸਲਾ ਅਫਜ਼ਾਈ ਵਾਲਾ ਹੈ ਅਤੇ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਵੱਖ ਵੱਖ ਪਿੰਡਾਂ ਦੇ ਬਲਾਕ ਪ੍ਰਧਾਨ, ਇੰਚਾਰਜ ਸਾਹਿਬਾਨ ਅਤੇ ਪਾਰਟੀ ਵਰਕਰ ਹਾਜ਼ਰ ਸਨ |