ਏਡੀਸੀ ਵੱਲੋਂ ਟਾਰਗੈਟ 9 ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਫਰਵਰੀ, 2026:- ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਟਾਰਗੈਟ 9 ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਟਾਰਗੈਟ 9 ਫਰਮ ਐਸ.ਸੀ. ਐਫ ਨੰ: 32, ਦੂਜੀ ਮੰਜ਼ਿਲ, ਫੇਜ਼-5, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਦਰਸ਼ਨ ਸਿੰਘ ਪੁੱਤਰ ਸ੍ਰੀ ਅਜੈ ਪਾਲ ਸਿੰਘ ਮਕਾਨ ਨੰ: 406 , ਗਿਲਕੋ ਵੈਲੀ, ਸੈਕਟਰ 127, ਖਰੜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 399/ਆਈ.ਸੀ. ਮਿਤੀ 16.07.2020 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 15.07.2025 ਨੂੰ ਖ਼ਤਮ ਹੋ ਚੁੱਕੀ ਹੈ।
 ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ, ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਐਡਵਾਈਜ਼ਰੀ  ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਲਾਇਸੰਸ ਰਿਨਿਊ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ, ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।
ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਟਾਰਗੈਟ 9 ਫਰਮ ਨੂੰ ਜਾਰੀ ਲਾਇਸੰਸ ਨੰਬਰ 399/ਆਈ.ਸੀ. ਮਿਤੀ 16.07.2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।