ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਨਵੰਬਰ: ਜ਼ਿਲ੍ਹਾ ਸੈਨਿਕ ਬੋਰਡ, ਐਸ.ਏ.ਐਸ ਨਗਰ ਦੀ ਤਿਮਾਹੀ ਮੀਟਿੰਗ ਅੱਜ ਸ਼੍ਰੀਮਤੀ ਗੀਤਿਕਾ ਸਿੰਘ, ਆਈ.ਏ.ਐਸ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਦਫਤਰ ਵਿਖੇ ਹੋਈ । ਇਸ ਮੀਟਿੰਗ ਵਿੱਚ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਐਸ.ਏ.ਐਸ ਨਗਰ ਨੇ ਵਿਭਾਗ ਦੇ ਚੱਲ ਰਹੇ ਕੰਮਾਂ ਸਬੰਧੀ ਚਾਨਣਾ ਪਾਉਂਦੇ ਹੋਏ ਮਿਤੀ 01.04.2025 ਤੋਂ ਮਿਤੀ 30.09.2025 ਤੱਕ ਦੀ ਦਫਤਰ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਅਤੇ ਵਿਭਾਗ ਵਿੱਚ ਚਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਸਦਨ ਨੂੰ ਜਾਣੂ ਕਰਵਾਇਆ।
ਮੀਟਿੰਗ ਦੌਰਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਵੱਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ਉਪੱਰ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਇਹਨਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਮੀਟਿੰਗ ਦੌਰਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਅਫਸਰ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ) ਵੱਲੋਂ ਦਫਤਰ ਵਿਖੇ ਸਥਾਪਿਤ ਲੀਗਲ ਕਲੀਨਿਕ ਬਾਰੇ ਵੀ ਜਾਣੂ ਕਰਵਾਇਆ ਗਿਆ।
ਇਸ ਮੀਟਿੰਗ ਦੌਰਾਨ ਸ੍ਰੀ ਅੰਗਰੇਜ ਸਿੰਘ ਡਿਪਟੀ ਡੀ.ਈ.ਓ (ਸੈਕੰਡਰੀ), ਸ੍ਰੀਮਤੀ ਪਰਮਿੰਦਰ ਕੋਰ, ਡੀ.ਈ.ਓ (ਪ੍ਰਾਇਮਰੀ), ਸ੍ਰੀ ਮਨਜੋਤ ਸਿੰਘ, ਏ.ਐਸ.ਆਈ, ਪੰਜਾਬ ਪੁਲਿਸ , ਸ੍ਰੀ ਦਵਿੰਦਰ ਸਿੰਘ ਐਸ.ਡੀ.ਐਮ ਦਫਤਰ, ਸ਼੍ਰੀ ਰਣਧੀਰ ਸਿੰਘ, ਸੁਪਰਡੰਟ ਅਤੇ ਦਫਤਰੀ ਸਟਾਫ ਹਾਜਰ ਹੋਏ ।
