ਡੇਰਾ ਬਾਬਾ ਗੋਬਿੰਦ ਦਾਸ ਜੀ ਖਾਨਪੁਰ ਵਿਖੇ ਸਾਲਾਨਾ ਭੰਡਾਰਾ ਕਰਵਾਇਆ ਗਿਆ

ਹੁਸ਼ਿਆਰਪੁਰ: ਡੇਰਾ ਬਾਬਾ ਗੋਬਿੰਦ ਦਾਸ ਜੀ ਖਾਨਪੁਰ (ਊਨਾ) ਵਿਖੇ ਬਾਬਾ ਗੋਬਿੰਦ ਦਾਸ ਜੀ ਦਾ ਸਾਲਾਨਾ ਸਮਾਗਮ ਡੇਰੇ ਦੇ ਮੁੱਖ ਸੰਚਾਲਕ ਬਾਬਾ ਰਵਿੰਦਰ ਦਾਸ ਜੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਪ੍ਰੇਮ ਅਤੇ ਸ਼ਰਧਾ ਨਾਲ ਮਨਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਰਵਿੰਦਰ ਦਾਸ ਜੀ ਨੇ ਦੱਸਿਆ ਕਿ ਪਹਿਲਾਂ ਇਸ ਭੰਡਾਰਾ ਸਮਾਗਮ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਨਿਸ਼ਾਨ ਸਾਹਿਬ ਦੀ ਰਸਮ ਅਦਾ ਕੀਤੀ ਗਈ ਅਤੇ ਕੀਰਤਨੀ ਜਥਿਆਂ ਵੱਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। 
ਸੰਤ ਮਹਾਪੁਰਸ਼ਾਂ ਵੱਲੋਂ ਸੰਗਤਾਂ ਨੂੰ ਪ੍ਰਵਚਨ ਕੀਤੇ ਗਏ ਅਤੇ ਬਾਅਦ ਵਿੱਚ ਦੁਪਹਿਰ 1:30 ਵਜੇ ਤੋਂ 2 ਵਜੇ ਤੱਕ ਗੱਦੀ ਦੀ ਰਸਮ ਅਦਾ ਕੀਤੀ ਗਈ। ਉਪਰੰਤ ਸੰਗਤਾਂ ਨੂੰ ਬਾਬਾ ਜੀ ਦਾ ਭੰਡਾਰਾ ਅਟੁੱਟ ਵਰਤਾਇਆ ਗਿਆ।