ਸੰਤ ਬਾਬਾ ਖੇਮ ਸਿੰਘ ਸਕੂਲ ਵਿਖੇ ਸਾਲਾਨਾ ਸਮਾਗਮ ਆਯੋਜਿਤ ।
ਨਵਾਂਸ਼ਹਿਰ - ਪਿੰਡ ਅਲਾਚੌਰ ਦੇ ਸੰਤ ਬਾਬਾ ਖੇਮ ਸਿੰਘ ਮਾਡਲ ਹਾਈ ਸਕੂਲ ਵਿੱਚ ਸਾਲਾਨਾ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਸਲਾਨਾ ਰਿਪੋਰਟ ਕਾਰਡ ਦਿੰਦੇ ਹੋਏ ਸਕੂਲ ਦੇ ਡਾਇਰੈਕਟਰ ਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਵਿੱਚ ਮੁਕਾਬਲੇ ਦੀ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਨੈਤਿਕ ਕਦਰਾਂ ਕੀਮਤਾਂ ਨੂੰ ਅਪਨਾਉਂਦੇ ਹੋਏ ਆਪਣੇ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ। ਸਕੂਲ ਦੀ ਪ੍ਰਿੰਸੀਪਲ ਨੀਰਜ਼ ਰਾਣੀ ਨੇ ਸਾਲਾਨਾ ਰਿਪੋਰਟ ਪੇਸ਼ ਕੀਤੀ ਅਤੇ ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਬੱਚਿਆਂ ਨੂੰ ਮੋਬਾਈਲ ਫੋਨ ਦੀ ਬੇਲੋੜੀ ਵਰਤੋਂ ਤੋਂ ਗ਼ੁਰੇਜ਼ ਕਰਨ ਲਈ ਆਪਣੇ ਬੱਚਿਆਂ ਨੂੰ ਨੇੜਿਓਂ ਘੋਖਣ ਲਈ ਕਿਹਾ।ਇਸ ਮੌਕੇ ਤੇ ਸਕੂਲ ਦੇ ਬੱਚਿਆਂ ਨੇ ਬਹੁਤ ਵਧੀਆ ਰੰਗਾ ਰੰਗ ਪ੍ਰੋਗਰਾਮ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਪ੍ਰੋਗਰਾਮ ਵਿੱਚ ਡਾਇਰੈਕਟਰ ਪਰਮਿੰਦਰ ਸਿੰਘ, ਡਾਇਰੈਕਟਰ ਮਨਜੀਤ ਕੌਰ, ਬਲਜਿੰਦਰ ਕੌਰ, ਬਲਜੀਤ ਕੌਰ, ਗੁਰਦੀਪ ਕੌਰ, ਅਮਨਦੀਪ ਕੌਰ, ਮਨਦੀਪ ਕੌਰ, ਗਗਨਦੀਪ ਕੌਰ, ਸੰਤੋਸ਼ ਰਾਣੀ, ਬਲਵਿੰਦਰ ਕੌਰ ਆਦਿ ਹਾਜ਼ਰ ਸਨ।
