ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਚ ਕਰਾਈਆਂ ਸਾਲਾਨਾ ਖੇਡਾਂ

ਹੁਸ਼ਿਆਰਪੁਰ:- ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਮਿਸ਼ਨ ਸਮਾਈਲ ਤਹਿਤ ਸਥਾਨਕ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਵਿਖੇ ਸਾਲਾਨਾ ਖੇਡਾਂ ਕਰਵਾਈਆਂ ਗਈਆਂ। ਸਾਲਾਨਾ ਖੇਡਾਂ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਸ਼ੀਮਾਰ ਨੇ ਸਭ ਨੂੰ ਵਿਸਾਖੀ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ। 
ਉਨ੍ਹਾਂ ਕਿਹਾ ਕਿ ਖੇਡਾਂ ਸਾਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਰੱਖਦੀਆਂ ਹਨ ਜਿਸ ਲਈ ਆਪਣੇ ਜੀਵਨ ਵਿਚ ਖੇਡਾਂ ਨੂੰ ਅਪਣਾਉਣਾ ਬਹੁਤ ਲਾਜ਼ਮੀ ਹੈ। ਡਾ. ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਕਰਵਾਏ ਇਸ ਪ੍ਰੋਗਰਾਮ ਦੌਰਾਨ  ਕੇਂਦਰ ਦੇ ਇਨਮੇਟਸ ਅਤੇ ਸਟਾਫ਼ ਦੀਆਂ ਇੰਡੋਰ ਅਤੇ ਵਿਰਾਸਤੀ ਖੇਡਾਂ ਕਰਵਾਈਆਂ ਗਈਆ। ਇਨ੍ਹਾਂ ਖੇਡਾਂ ਵਿਚ ਵਾਲੀਬਾਲ, ਬੈਡਮਿੰਟਨ, ਰੱਸਾ ਕੱਸੀ, ਸਪੂਨ ਲੈਮਨ ਰੇਸ ਅਤੇ ਸ਼ਤਰੰਜ  ਆਦਿ ਵੀ ਸ਼ਾਮਲ ਸੀ ਜਿਨ੍ਹਾਂ ਦੇ ਜੇਤੂਆਂ ਨੂੰ ਮੈਡਲ ਅਤੇ ਟ੍ਰਾਫੀ ਦੇ ਕੇ ਸਨਮਾਨਤ ਕੀਤਾ ਗਿਆ। 
ਇਸ ਮੌਕੇ ਸਪੂਨ ਰੇਸ ਵਿਚੋਂ ਸਟਾਫ ਮੈਂਬਰ ਅਮਨਦੀਪ ਤਿਵਾੜੀ ਸਟਾਫ਼ ਨੇ ਪਹਿਲਾ ਸਥਾਨ  ਹਾਸਲ ਕੀਤਾ। ਇਸ ਮੌਕੇ ਡਾ. ਜਸਲੀਨ ਕੌਰ ਨੇ ਸਾਰੇ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਉਤਸ਼ਾਹ ਭਰਦਿਆਂ ਹਨ ਤੇ ਨਸ਼ਾ ਮੁਕਤ ਸਮਾਜ ਲਈ ਖੇਡਾਂ ਅਹਿਮ ਰੋਲ ਅਦਾ ਕਰਦੀਆਂ ਹਨ।  ਉਨ੍ਹਾਂ ਨੇ ਸਾਰੇ ਇਨਮੇਟਸ ਨੂੰ ਖੇਡਾਂ ਅਪਣਾ ਕੇ ਆਪਣੀ ਜ਼ਿੰਦਗੀ ਨੂੰ ਸਿਹਤਮੰਦ ਬਣਾਉਣ ਦਾ ਸੱਦਾ ਦਿੱਤਾ। ਇਹ ਇਵੇਂਟ ਬੀ.ਡੀ. ਆਪਟੀਸ਼ਨ  ਦੇ ਐਮ. ਡੀ. ਯੋਗੇਸ਼ ਚੰਦਰ ਵੱਲੋ ਸਪੌਂਸਰ ਕੀਤਾ ਗਿਆ।