ਅਪੂਰਵ ਕੁਮਾਰ ਸਿੰਘ ਨੂੰ ਵਾਸਤੂਕਲਾ ਵਿਭਾਗ ਦਾ ਵਾਧੂ ਚਾਰਜ

ਚੰਡੀਗੜ੍ਹ, 3 ਜੁਲਾਈ:- ਹਰਿਆਣਾ ਸਰਕਾਰ ਨੇ ਸੀਨੀਅਰ ਆਈਏਐਸ ਅਧਿਕਾਰੀ ਸ੍ਰੀ ਅਪੂਰਵ ਕੁਮਾਰ ਸਿੰਘ ਨੂੰ ਵਾਸਤੂਕਲਾ ਵਿਭਾਗ ਦਾ ਵਾਧੂ ਚਾਰਜ ਸੌਂਪਿਆ ਹੈ। ਵਰਨਣਯੋਗ ਹੈ ਕਿ ਸ੍ਰੀ ਅਪੂਰਵ ਕੁਮਾਰ ਸਿੰਘ ਵਰਤਮਾਨ ਵਿੱਚ ਉੱਚ ਸਿੱਖਿਆ ਵਿਭਾਗ ਅਤੇ ਲੋਕ ਨਿਰਮਾਣ (ਇਮਾਰਤਾਂ ਅਤੇ ਸੜਕਾਂ) ਵਿਭਾਗ ਦੇ ਵਧੀਕ ਮੁੱਖ ਸਕੱਤਰ ਵਜੋਂ ਕੰਮ ਕਰ ਰਹੇ ਹਨ।