ਆਸ਼ਾ ਵਰਕਰਾਂ ਵੱਲੋਂ 8 ਸਤੰਬਰ ਨੂੰ ਮੋਹਾਲੀ ਚੰਡੀਗੜ੍ਹ ਵਿੱਚ ਵਿਰੋਧ ਪ੍ਰਦਰਸ਼ਨ
ਮਮਦੋਟ/ਫ਼ਿਰੋਜ਼ਪੁਰ, 7 ਸਤੰਬਰ:- ਆਸ਼ਾ ਵਰਕਰਜ਼, ਫੈਸਲੀਟੇਟਰ ਯੂਨੀਅਨ ਦੀ ਇੱਕ ਮੀਟਿੰਗ ਸਿਵਲ ਹਸਪਤਾਲ ਮਮਦੋਟ ਵਿਖੇ ਜ਼ਿਲ੍ਹਾ ਪ੍ਰਧਾਨ ਲਛਮੀ ਬਾਈ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਮਿਡ ਡੇ ਮੀਲ ਵਰਕਰਾਂ ਅਤੇ ਆਸ਼ਾ ਵਰਕਰਾਂ ਦੇ ਸਾਂਝੇ ਮੋਰਚੇ ਵੱਲੋਂ 8 ਸਤੰਬਰ ਨੂੰ ਮੋਹਾਲੀ-ਚੰਡੀਗੜ੍ਹ ਵਿੱਚ ਕੀਤੇ ਜਾਣ ਵਾਲੇ ਵੱਡੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਲਛਮੀ ਬਾਈ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਆਪਣੇ ਚੋਣ ਵਾਅਦੇ ਪੂਰੇ ਨਹੀਂ ਕੀਤੇ ਹਨ, ਜਿਸ ਕਾਰਨ ਵਰਕਰਾਂ ਵਿੱਚ ਗੁੱਸਾ ਹੈ। ਆਗੂਆਂ ਅਨੁਸਾਰ ਵਧਦੀ ਮਹਿੰਗਾਈ ਦੇ ਵਿਚਕਾਰ ਥੋੜੇ ਮਾਣਭੱਤੇ/ਤਨਖਾਹ 'ਤੇ ਗੁਜ਼ਾਰਾ ਕਰਨਾ ਮੁਸ਼ਕਲ ਹੁੰਦਾ ਜਾ ਰਿਹਾ ਹੈ।
ਮੀਟਿੰਗ ਵਿੱਚ ਮੰਗ ਕੀਤੀ ਗਈ ਕਿ ਆਸ਼ਾ ਵਰਕਰਾਂ ਨੂੰ ਪੰਜਾਬ ਸਰਕਾਰ ਦੇ ਸਥਾਈ ਕਰਮਚਾਰੀਆਂ ਦੇ ਬਰਾਬਰ ਤਨਖਾਹ ਸਕੇਲ ਦਿੱਤਾ ਜਾਵੇ। ਉਹਨਾਂ ਮੰਗ ਕੀਤੀ ਕਿ ਮਾਣਭੱਤਾ ਤੁਰੰਤ ਦੁੱਗਣਾ ਕੀਤਾ ਜਾਵੇ।
ਇਸ ਮੌਕੇ ਪਰਮਜੀਤ ਕੌਰ ਜ਼ਿਲ੍ਹਾ ਸੈਕਟਰੀ, ਲਛਮੀ ਬਾਈ ਪੂਜਾ ਜ਼ਿਲ੍ਹਾ ਪ੍ਰਧਾਨ, ਰਣਜੀਤ ਕੌਰ ਕੈਸ਼ੀਅਰ, ਬਲਵਿੰਦਰ ਕੌਰ, ਦਵਿੰਦਰ ਕੌਰ, ਰਜਵੰਤ ਕੌਰ, ਛਿੰਦਰ ਪਾਲ ਕੌਰ, ਪ੍ਰੀਤੋ ਬਾਈ, ਨਰਿੰਦਰ ਕੌਰ, ਪਰਮਜੀਤ ਕੌਰ, ਕਮਲਜੀਤ ਕੌਰ, ਰਾਜ ਕੌਰ, ਮਨਜੀਤ ਕੌਰ ਆਦਿ ਹਾਜ਼ਰ ਸਨ।
