ਆਟੋ ਯੂਨੀਅਨ ਅਤੇ ਰੇਹੜੀ ਯੂਨੀਅਨ ਹੋਵੇਗੀ 30 ਜੁਲਾਈ ਦੀ ਹੜਤਾਲ ਵਿਚ ਸ਼ਾਮਿਲ
ਨਵਾਂਸ਼ਹਿਰ:- ਅੱਜ ਰੇਹੜੀ ਵਰਕਰ ਯੂਨੀਅਨ ਨਵਾਂਸ਼ਹਿਰ ਅਤੇ ਆਟੋ ਵਰਕਰ ਯੂਨੀਅਨ ਨਵਾਂਸ਼ਹਿਰ ਨੇ ਮੀਟਿੰਗਾਂ ਕਰਕੇ 30 ਜੁਲਾਈ ਨੂੰ ਸਫ਼ਾਈ ਸੇਵਕ ਯੂਨੀਅਨ ਵੱਲੋਂ ਕੀਤੇ ਜਾ ਰਹੇ ਪੰਜਾਬ ਬੰਦ ਦੇ ਸੱਦੇ ਤੇ ਮੁਕੰਮਲ ਹੜਤਾਲ ਕਾਰਨ ਦਾ ਫੈਸਲਾ ਕੀਤਾ ਹੈ। ਰੇਹੜੀ ਵਰਕਰ ਯੂਨੀਅਨ ਦੇ ਪ੍ਰਧਾਨ ਹਰੇ ਰਾਮ ਅਤੇ ਆਟੋ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੁਨੀਤ ਕਲੇਰ ਨੇ ਕਿਹਾ ਕਿ ਉਹਨਾਂ ਦੀਆਂ ਜਥੇਬੰਦੀਆਂ ਸਫ਼ਾਈ ਕਾਮਿਆਂ ਨਾਲ ਚੱਟਾਨ ਵਾਂਗ ਖੜ੍ਹੀਆਂ ਹਨ। ਪੇਂਡੂ ਮਜਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਕਮਲਜੀਤ ਸਨਾਵਾ ਨੇ ਕਿਹਾ ਕਿ ਉਹਨਾਂ ਦੀ ਜਥੇਬੰਦੀ ਸਫ਼ਾਈ ਕਾਮਿਆਂ ਵੱਲੋਂ ਨਵਾਂਸ਼ਹਿਰ ਵਿਚ ਕੀਤੇ ਜਾ ਰਹੇ ਧਰਨੇ ਪ੍ਰਦਰਸ਼ਨ ਵਿਚ ਸ਼ਮੂਲੀਅਤ ਕਰੇਗੀ।
