ਪਿੰਡ ਬੀਰੋਵਾਲ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ

ਨਵਾਂਸ਼ਹਿਰ:- ਸਰਦਾਰ ਦਿਲਬਾਗ ਸਿੰਘ ਸਰਕਾਰੀ ਕਾਲਜ ਜਾਡਲਾ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ਦੀ ਐੱਨ.ਐੱਸ.ਐੱਸ ਯੂਨਿਟ ਵੱਲੋਂ ਪ੍ਰਿੰਸੀਪਲ ਪ੍ਰੋਫੈਸਰ ਡਾ. ਹਰਜਿੰਦਰ ਸਿੰਘ ਦੀ ਯੋਗਅਗਵਾਈ ਹੇਠ 7 ਰੋਜਾ ਐਨ ਐਸ ਐਸ ਵਿਸ਼ੇਸ਼ ਕੈਂਪ ਦੀ ਸ਼ੁਰੂਆਤ ਕੀਤੀ ਗਈ। ਕੈਂਪ ਦੇ ਦੂਸਰੇ ਦਿਨ ਪਿੰਡ ਬੀਰੋਵਾਲ ਸਥਿਤ ਗੁਰਦ ੁਆਰਾ ਸ਼ਹੀਦਾਂ ਸਿੰਘਾਂ ਵਿਖੇ ਕੈਂਪ ਲਗਾਇਆ ਗਿਆ। 
ਇਸ ਮੌਕੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਪੰਜਾਬ ਸ਼ ਭ ਸ ਨਗਰ ਵਲੋਂ ਕਾਂਊਸਲਰ ਜਸਵਿੰਦਰ ਕੌਰ, ਕਮਲਜੀਤ ਕੌਰ ਅਤੇ ਪ੍ਰਵੇਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਮਾਗਮ ਦੀ ਸ਼ੁਰੂਆਤ ਧਾਰਮਿਕ ਮਾਹੌਲ ਵਿੱਚ ਕੀਤੀ ਗਈ।ਇਸ ਮੌਕੇ ਕਮਲਜੀਤ ਕੌਰ ਨੇ ਵਿਿਦਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਨਸ਼ਾ ਨੌਜਵਾਨੀ ਦੀ ਸਭ ਤੋਂ ਵੱਡੀ ਬਿਮਾਰੀ ਬਣ ਚੁੱਕੀ ਹੈ ਜੋ ਸਰੀਰਕ, ਮਾਨਸਿਕ ਅਤੇ ਸਮਾਜਿਕ ਜੀਵਨ ਨੂੰ ਤਬਾਹ ਕਰ ਦਿੰਦਾ ਹੈ। 
ਇਸ ਮੌਕੇ ਕਾਂਊਸਲਰ ਜਸਵਿੰਦਰ ਕੌਰ ਵ ਲੋਂਐਨਐਸਐਸ ਵਲੰਟੀਅਰਾਂ ਨੂੰ ਸੜਕੀ ਹਾਦਸਿਆਂ ਵਿਚ ਜ਼ਖ਼ਮੀ ਵਿਅਕਤੀਆਂ ਨੂੰ ਮੁਢਲੀ ਸਹਾਇਤਾ ਦੇਣ ਸੰਬੰਧੀ ਪ੍ਰਯੋਗਿਕ ਟ੍ਰੇਨਿੰਗ ਦਿੱਤੀ ਗਈ। ਇਸ ਦੇ ਨਾਲ ਹੀ ਵਿਿਦਆਰਥੀਆਂ ਨੂੰ ਹਾਰਟ ਅਟੈਕ ਦੇ ਮਰੀਜ਼ਾਂ ਨੂੰ ਮੁਢਲੀ ਸਹਾਇਤਾ ਕਿਵੇਂ ਦਿੱਤੀ ਜਾਵੇ। ਇਸ ਮੋਕੇ ਸੱਪ ਡੰਗੇ ਹੋਏ ਮਰੀਜ਼ਾਂ ਦੇ ਮੁੱਢਲੇ ਇਲਾਜ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪਿੰਡ ਬੀਰੋਵਾਲ ਦੇ ਸਰਪੰਚ ਜਸਪਾਲ ਸਿੰਘ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਸੇਵਾ ਰਾਹੀਂ ਹੀ ਇੱਕ ਚੰਗਾ ਨਾਗਰਿਕ ਬਣਿਆ ਜਾ ਸਕਦਾ ਹੈ।
ਉਨ੍ਹਾਂ ਨੇ ਐਨ ਐਸ ਐਸ ਵਲੰਟੀਅਰਾਂ ਦੀ ਸੇਵਾ ਭਾਵਨਾ ਦੀ ਸ਼ਲਾਘਾ ਕੀਤੀ।ਇਸ ਮੌਕੇ ਐਨ ਐਸ ਐਸ ਵਲੰਟੀਅਰਾਂ ਵਲੋਂ ਪਿੰਡ ਬੀਰੋਵਾਲ ਦੀਆਂ ਸੜਕਾਂ ਅਤੇ ਗਰਾਂਊਡ ਦੀ ਸਫਾਈ ਵੀ ਕੀਤੀ ਗਈ। ਇਸ ਮੌਕੇ ਸਮਾਗਮ ਦੇ ਅੰਤ ਵਿੱਚ ਐਨ ਐਸ ਐਸ ਯੂਨਿਟ ਅਤੇ ਸਰਪੰਚ ਜਸਪਾਲ ਸਿੰਘ ਵਲੋਂ ਰੈਡ ਕਰਾਸ ਸੰਸਥਾ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਸਰਦਾਰ ਦਿਲਬਾਗ ਸਿੰਘ ਸਰਕਾਰੀ ਕਾਲਜ ਜਾਡਲਾ ਦੀ ਐਨ ਐਸ ਐਸ ਯੂਨਿਟ ਮੈਂਬਰ ਪ੍ਰੋਫੈਸਰ ਸੋਨੀਆ, ਪ੍ਰੋਫੈਸਰ ਜਸਵਿੰਦਰ ਰੱਲ, ਪ੍ਰੋਫੈਸਰ ਨੇਹਾ ਰਾਣੀ, ਪ੍ਰੋਫੈਸਰ ਹਰਿੰਦਰਜੀਤ ਸਿੰਘ, ਪ੍ਰੋਫੈਸਰ ਪਰਮਜੀਤ ਕੌਰ ਅਤੇ ਕਾਲਜ ਦੇ ਸਮੂਹ ਐਨ ਐਸ ਐਸ ਵਲੰਟੀਅਰਜ਼ ਹਾਜ਼ਰ ਸਨ।