ਕਰੀਮਪੁਰ ਦੇ ਸਰਕਾਰੀ ਸਕੂਲ ਵਿੱਚ ਬਾਬਾ ਸਾਹਿਬ ਡਾ ਅੰਬੇਡਕਰ ਜੀ ਦਾ 135 ਵਾਂ ਜਨਮ ਦਿਨ ਮਨਾਇਆ ਗਿਆ

ਨਵਾਂਸ਼ਹਿਰ:- ਅੱਜ ਪਿੰਡ ਕਰੀਮਪੁਰ ਦੇ ਸਰਕਾਰੀ ਸਕੂਲਾਂ ਵਿੱਚ ਭਾਰਤ ਰਤਨ ਡਾਕਟਰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਨ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀ ਜੋਂ ਕਿ ਪੰਜਾਬ ਵਿਚੋਂ ਪਹਿਲੇ ਨੰਬਰ ਤੇ ਆਏ ਤੇ ਹੋਣ ਹਾਰ ਬੱਚਿਆ ਨੂੰ ਸਮਾਜ ਸੇਵੀ ਸੰਸਥਾ ਸਾਹਿਬ ਸ਼੍ਰੀ ਕਾਂਸ਼ੀ ਰਾਮ ਸਮਾਜ ਭਲਾਈ ਸੰਸਥਾ ਵਲੋਂ ਬੱਚਿਆ ਨੂੰ ਸਨਮਾਨਿਤ ਕੀਤਾ ਗਿਆ। 
ਇਸ ਮੌਕੇ ਬਲਵੀਰ ਕੌਰ ਬਲਾਕ ਸੰਮਤੀ ਮੈਂਬਰ ਸਲੋਹ BSP ਨੂੰ ਮੁੱਖ ਮਹਿਮਾਨ ਵਜੋਂ ਬੁਲਾਇਆ ਗਿਆ। ਆਖੀਰ ਵਿੱਚ ਮੁੱਖ ਮਹਿਮਾਨ ਵੱਲੋਂ ਪਿੰਡ ਦੀ ਪੰਚਾਇਤ ਸਕੂਲ ਸਟਾਫ ਤੇ ਪ੍ਰਧਾਨ ਨਿੱਕੂ ਰਾਮ ਜਨਾਗਲ, ਸਤੀਸ਼, ਰਮਨ ਕੁਮਾਰ ਤੇ ਹੋਰ ਪਤਵੰਤੇ ਸੱਜਣਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਐਨਾ ਮਾਣ ਦੇਣ ਲਈ ਬਹੁਤ ਬਹੁਤ ਸ਼ੁਕਰੀਆ।
 ਪ੍ਰਧਾਨ ਨਿੱਕੂ ਰਾਮ ਜਨਾਗਲ ਨੇ ਆਖਿਆ ਕਿ ਅਸੀਂ ਧੰਨਵਾਦ ਕਰਦੇ ਹਾਂ ਕਿ ਤੁਸੀਂ ਸਾਡੇ ਸੱਦੇ ਤੇ ਪਹੁੰਚ ਕੇ ਬਾਬਾ ਸਾਹਿਬ ਡਾ ਅੰਬੇਡਕਰ ਜੀ ਦੇ ਮਿਸ਼ਨ ਵਾਰੇ ਚਾਨਣਾ ਪਾਇਆ।