ਖ਼ਾਲਸਾ ਕਾਲਜ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਗੜ੍ਹਸ਼ੰਕਰ:- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਐਜ਼ੂਕੇਸ਼੍ਵਨ ਵਿਭਾਗ ਅਤੇ ਹੋਮ ਸਾਇੰਸ ਵਿਭਾਗ ਵਲੋਂ ਸਾਂਝੇ ਤੌਰ ’ਤੇ ਆਈ.ਕਿਊ.ਏ. ਸੀ. ਦੀ ਦੇਖ-ਰੇਖ ਹੇਠ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਪੀਲੇ ਭੋਜਨ ਪਦਾਰਥਾਂ ਜਿਨ੍ਹਾਂ ਵਿਚ ਪੀਲੇ ਚਾਵਲ, ਹਲਵਾ, ਲੱਡੂ, ਫਰੂਟ ਚਾਟ, ਗੋਲ-ਗੱਪੇ, ਭੇਲ ਪੂਰੀ, ਬੇਸਣ ਆਦਿ ਦੇ ਸਟਾਲ ਲਗਾਏ ਗਏ। ਇਨ੍ਹਾਂ ਸਟਾਲਾਂ ’ਤੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਵਿਰਾਸਤ ਨੂੰ ਉਜਾਗਰ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਵਿਚ ਸਾਂਝ, ਰਚਨਾਤਮਕਤਾ ਅਤੇ ਟੀਮ ਵਰਕ ਦੀ ਭਾਵਨਾ ਨੂੰ ਵੀ ਮਜ਼ਬੂਤ ਕੀਤਾ। 
ਇਸ ਮੌਕੇ ਅਧਿਆਪਕਾਂ ਨੇ ਬਸੰਤ ਪੰਚਮੀ ਦੇ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਮਹੱਤਵ ’ਤੇ ਚਾਨਣਾ ਪਾਉਂਦੇ ਹੋਏ ਵਿਦਿਆਰਥੀਆਂ ਨੂੰ ਗਿਆਨ, ਸਦਭਾਵਨਾ ਅਤੇ ਸਕਾਰਾਤਮਕ ਸੋਚ ਅਪਨਾਉਣ ਲਈ ਪ੍ਰੇਰਿਤ ਕੀਤਾ। ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਸਟਾਫ਼ ਨਾਲ ਵੱਖ-ਵੱਖ ਸਟਾਲਾਂ ਦਾ ਜਾਇਜ਼ਾ ਲੈਂਦੇ ਹੋਏ ਵਿਦਿਆਰਥੀਆਂ ਦੇ ਹੁਨਰ ਦੀ ਪ੍ਰਸੰਸਾ ਕੀਤੀ। ਉਨ੍ਹਾਂ ਬਸੰਤ ਪੰਚਮੀ ਦੇ ਤਿਉਹਾਰ ਦੀ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੇ ਪ੍ਰੋਗਰਾਮਾਂ ਵਿਚ ਵੱਧ-ਚੜ੍ਹਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। 
ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ, ਡਾ. ਜਾਨਕੀ ਅਗਰਵਾਲ, ਡਾ. ਮਨਬੀਰ ਕੌਰ, ਡਾ. ਕੁਲਦੀਪ ਕੌਰ, ਡਾ. ਹਰਵਿੰਦਰ ਕੌਰ, ਡਾ. ਸੰਘਾ ਗੁਰਬਖਸ਼ ਕੌਰ, ਪ੍ਰੋ. ਜਤਿੰਦਰ ਕੌਰ, ਡਾ. ਨਰੇਸ਼ ਕੁਮਾਰੀ, ਪ੍ਰੋ. ਕਿਰਨਜੋਤ ਕੌਰ ਤੇ ਸਟਾਫ਼ ਹਾਜ਼ਰ ਹੋਇਆ।