ਖ਼ਾਲਸਾ ਕਾਲਜ ਦਾ ਬੀ ਕਾਮ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਗ੍ਰੈਜੂਏਟ ਕੋਰਸ ਬੀ.ਕਾਮ. ਦੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। 
ਕਾਮਰਸ ਵਿਭਾਗ ਮੁਖੀ ਪ੍ਰੋ. ਕੰਵਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਕਾਮ. ਪੰਜਵੇਂ ਸਮੈਸਟਰ ਦੇ ਨਤੀਜੇ ਵਿਚਤ ਵਿਦਿਆਰਥਣ ਸਿਮਰਨਜੀਤ ਕੌਰ ਨੇ 77 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ, ਬਲਜੋਤ ਕੌਰ ਨੇ 75.33 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਸਿਮਰਨ ਦੇਵੀ ਨੇ 73.50 ਫੀਸਦੀ ਅੰਕ ਲੈ ਕੇ ਕਲਾਸ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ। 
ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿਚ ਹੋਰ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।