ਗਰੁੱਪ ਡੀ ਉਮੀਦਵਾਰਾਂ ਦੀ ਹੋਵੇਗੀ ਬਾਇਓਮੈਟ੍ਰਿਕ ਵੈਰੀਫਿਕੇਸ਼ਨ
ਚੰਡੀਗੜ੍ਹ, 3 ਨਵੰਬਰ - ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਨੇ ਇਸ਼ਤਿਹਾਰ ਗਿਣਤੀ 01/2023 ਦੇ ਤਹਿਤ ਗਰੁੱਪ ਡੀ, ਕਾਮਨ ਕੈਡਰ ਅਸਮੀਆਂ ਲਈ ਚੁਣੇ ਗਏ ਸਾਰੇ ਉਮੀਦਵਾਰਾਂ ਦਾ ਬਾਇਓਮੈਟ੍ਰਿਕ ਤਸਦੀਕ ਕਰਨ ਦਾ ਫੈਸਲਾ ਕੀਤਾ ਹੈ।
ਇਸ ਸਬੰਧ ਵਿੱਚ ਭਰਤੀ ਪ੍ਰਕ੍ਰਿਆ ਦੀ ਨਿਰਪੱਖਤਾ ਨੂੰ ਯਕੀਨੀ ਕਰਨ ਅਤੇ ਭਵਿੱਖ ਵਿੱਚ ਕਿਸੇ ਵੀ ਤਰ੍ਹਾ ਦੀ ਸ਼ਿਕਾਇਤ ਜਾਂ ਮੁਕਦਮੇਬਾਜੀ ਤੋਂ ਬੱਚਣ ਲਈ ਚੁੱਕਿਆ ਜਾ ਰਿਹਾ ਹੈ। ਕਮਿਸ਼ਨ ਨੇ ਸਾਰੇ ਸਬੰਧਿਤ ਅਧਿਕਾਰੀਆਂ ਨੂੰ ਨਵੇਂ ਚੁਣੇ ਗਰੁੱਪ ਡੀ ਕਰਮਚਾਰੀਆਂ ਦੀ ਜਰੂਰੀ ਜਾਣਕਾਰੀ ਤੁਰੰਤ ਦੇਣ ਦੀ ਅਪੀਲ ਕੀਤੀ ਹੈ।
ਇਸ ਸਬੰਧ ਵਿੱਚ ਮਾਨਵ ਸੰਸਾਧਨ ਵਿਭਾਗ ਵੱਲੋਂ ਜਾਰੀ ਇੱਕ ਪੱਤਰ ਵਿੱਚ ਸਾਰੇ ਵਿਭਾਗ ਪ੍ਰਮੁੱਖਾਂ, ਡਿਵੀਜਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰ, ਪੰਚਕੂਲਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਆਪਣੇ ਦਫਤਰਾਂ ਵਿੱਚ ਕੰਮ ਕਰ ਰਹੇ ਗਰੁੱਪ ਡੀ (ਕਾਮਨ ਕੈਡਰ) ਉਮੀਦਵਾਰਾਂ ਦਾ ਵੇਰਵਾ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਸਕੱਤਰ ਨੂੰ ਭੇਜਣ ਤਾਂ ਜੋ ਬਾਇਓਮੈਟ੍ਰਿਕ ਤਸਦੀਕ ਦੀ ਪ੍ਰਕ੍ਰਿਆ ਜਲਦੀ ਸ਼ੁਰੂ ਕੀਤੀ ਜਾ ਸਕੇ।
ਇਸ ਤੋਂ ਪਹਿਲਾਂ ਚੁਣੇ ਉਮੀਦਵਾਰਾਂ ਨੂੰ ਸ਼ੁਰੂਆਤ ਰੂਪ ਨਾਲ ਸਬੰਧਿਤ ਡਿਵੀਜਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰ, ਪੰਚਕੂਲਾ ਦੇ ਦਫਤਰਾਂ ਵਿੱਚ ਜੁਆਇਨ ਕਰਨ ਦੇ ਨਿਰਦੇਸ਼ ਦੇ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਸਨ। ਉਸ ਤੋਂ ਬਾਅਦ ਇੰਨ੍ਹਾਂ ਉਮੀਦਵਾਰਾਂ ਦੇ ਪੋਸਟਿੰਗ ਆਡਰ ਐਚਕੇਸੀਐਲ ਪੋਰਅਲ ਰਾਹੀਂ ਜਾਰੀ ਕੀਤੇ ਗਏ।
