ਭਾਜਪਾ ਸਰਕਾਰ ਨੇ ਕਣਕ ਦਾ 1000 ਟਨ ਬੀਜ ਭੇਜ ਕੇ ਪੰਜਾਬ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਅਮਨਜੋਤ ਰਾਮੂਵਾਲੀਆ
ਐਸ ਏ ਐਸ ਨਗਰ, 23 ਅਕਤੂਬਰ- ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਾਰਜਕਾਰਣੀ ਕਮੇਟੀ ਦੀ ਮੈਂਬਰ ਬੀਬਾ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀਆਂ ਹਦਾਇਤਾਂ ਅਨੁਸਾਰ ਯੂ ਪੀ ਦੇ ਮੁੱਖ ਮੰਤਰੀ ਅਦਿਤਿਆ ਨਾਥ ਯੋਗੀ ਵੱਲੋਂ ਪੰਜਾਬ ਦੇ ਕਿਸਾਨਾਂ ਲਈ ਕਣਕ ਦਾ 1000 ਟਨ ਬੀਜ ਭੇਜਵਾਇਆ ਹੈ। ਉਹਨਾਂ ਕਿਹਾ ਕਿ ਭਾਜਪਾ ਸਰਕਾਰ ਇਹ ਬੀਜ ਦੇ ਕੇ ਸਾਬਿਤ ਕਰ ਦਿੱਤਾ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਤੇ ਪੰਜਾਬੀਆਂ ਦੀ ਹਿਤੈਸ਼ੀ ਹੈ।
ਉਹਨਾਂ ਕਿਹਾ ਕਿ ਕਾਂਗਰਸ, ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੇ ਹਮੇਸ਼ਾ ਭਾਰਤੀ ਜਨਤਾ ਪਾਰਟੀ ਦੀ ਸੋਚ ਨੂੰ ਪੰਜਾਬੀਆਂ ਸਾਹਮਣੇ ਉਲਟਾ ਹੀ ਪੇਸ਼ ਕੀਤਾ, ਪਰੰਤੂ ਹੜ੍ਹਾਂ ਦੇ ਦੌਰਾਨ ਜਿਸ ਤਰ੍ਹਾਂ ਕੇਂਦਰੀ ਮੰਤਰੀ ਨੇ ਆ ਕੇ ਪੰਜਾਬੀਆਂ ਦੇ ਦੁੱਖ ਸੁਣੇ ਅਤੇ ਤੁਰੰਤ ਮੁਆਵਜ਼ੇ ਦਾ ਐਲਾਨ ਕਰਕੇ ਹੜ੍ਹਾਂ ਵਿੱਚ ਰਾਹਤ ਸਮਗਰੀ ਸਿੱਧੀ ਆਪ ਲੋਕਾਂ ਤੱਕ ਪਹੁੰਚਾਈ, ਉਸ ਨਾਲ ਹੁਣ ਲੋਕ ਬੀਜੇਪੀ ਨੂੰ ਸਮਰਥਨ ਦੇ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਭਾਰਤੀ ਜਨਤਾ ਪਾਰਟੀ ਤੇ ਵਿਸ਼ਵਾਸ ਕਰ ਰਹੇ ਹਨ ਤੇ ਉਸਦਾ ਸਾਥ ਦੇਣ ਲਈ ਤਿਆਰ ਹਨ।
