ਪੰਜਾਬ ਵਿੱਚ ਵੱਡੀ ਜਿੱਤ ਹਾਸਿਲ ਕਰਨ ਵੱਲ ਵੱਧ ਰਹੀ ਹੈ ਭਾਜਪਾ : ਵਿਜੈ ਰੂਪਾਣੀ
ਪਟਿਆਲਾ, 25 ਅਪ੍ਰੈਲ - ਭਾਰਤੀ ਜਨਤਾ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਵਿਜੈ ਰੂਪਾਣੀ ਨੇ ਕਿਹਾ ਹੈ ਕਿ ਲੋਕਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਭਾਜਪਾ ਨੂੰ ਵੱਡੀ ਜਿੱਤ ਹਾਸਿਲ ਹੋਵੇਗੀ ਅਤੇ ਇਹ ਨਤੀਜੇ ਹੈਰਾਨ ਕਰਨ ਵਾਲੇ ਹੋਣਗੇ। ਪਟਿਆਲਾ ਲੋਕਸਭਾ ਹਲਕੇ ਵਿੱਚ ਪਾਰਟੀ ਦੀ ਸਮੀਖਿਆ ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਪਾਰਟੀ ਨੂੰ ਪੰਜਾਬ ਵਿੱਚ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਖੁੱਲ ਕੇ ਅੱਗੇ ਆ ਰਹੇ ਹਨ।
ਇਸ ਮੌਕੇ ਉਹਨਾਂ ਵੱਖ ਵੱਖ ਵਿਧਾਨਸਭਾ ਹਲਕਿਆਂ ਵਿੱਚ ਪਾਰਟੀ ਵਲੋਂ ਬਣਾਈਆਂ ਗਈਆਂ ਬੂਥ ਟੀਮਾਂ ਨਾਲ ਵੀ ਮੁਲਾਕਾਤ ਕੀਤਾ। ਇਸ ਮੌਕੇ ਜਿਲ੍ਹਾ ਮੁਹਾਲੀ ਦੇ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਨੇ ਡੇਰਾਬਸੀ ਵਿਧਾਨਸਭਾ ਹਲਕੇ ਦੇ 296 ਪੋਲਿੰਗ ਬੂਥਾਂ ਲਈ ਬਣਾਈਆਂ ਟੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਹਨਾਂ ਦੀ ਸ੍ਰੀ ਰੂਪਾਣੀ ਨਾਲ ਮੁਲਾਕਾਤ ਵੀ ਕਰਵਾਈ।
