ਭਾਜਪਾ ਪੰਜਾਬ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ2 ਦੀ ਵਿਸ਼ੇਸ਼ ਮੀਟਿੰਗ ਆਯੋਜਿਤ

ਅੰਮ੍ਰਿਤਸਰ:- ਭਾਜਪਾ ਪੰਜਾਬ ਦੇ ਜਨਰਲ ਸਕੱਤਰ ਅਤੇ ਜ਼ੋਨਲ ਇੰਚਾਰਜ ਸ਼੍ਰੀ ਰਾਜੇਸ਼ ਬਾਘਾ ਜੀ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ-2 ਦੀ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਹ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਦਾਰ ਕੰਵਰਬੀਰ ਸਿੰਘ ਮੰਜਿਲ ਦੀ ਪ੍ਰਧਾਨਗੀ ਹੇਠ ਪੰਜਾਬ ਭਾਜਪਾ ਦੇ ਸਕੱਤਰ ਅਤੇ ਸਾਬਕਾ ਰਾਜ ਮੰਤਰੀ ਸਰਦਾਰ ਮਨਜੀਤ ਸਿੰਘ ਮੰਨਾ ਜੀ ਦੇ ਨਿਵਾਸ ਸਥਾਨ ’ਤੇ ਹੋਈ।

ਮੀਟਿੰਗ ਵਿੱਚ ਪ੍ਰਮੁੱਖ ਆਗੂ ਹਾਜ਼ਰ ਰਹੇ
ਸਰਦਾਰ ਰਣਜੀਤ ਸਿੰਘ ਖੋਜੇਵਾਲ – ਇੰਚਾਰਜ, ਭਾਜਪਾ ਜ਼ਿਲ੍ਹਾ ਦਿਹਾਤੀ-2 ਅੰਮ੍ਰਿਤਸਰ
ਸ਼੍ਰੀ ਮਾਨਵ ਤਨੇਜਾ – ਇੰਚਾਰਜ, ਭਾਜਪਾ ਜ਼ਿਲ੍ਹਾ ਦਿਹਾਤੀ-2 ਅੰਮ੍ਰਿਤਸਰ
ਇਸ ਮੌਕੇ ਜ਼ਿਲ੍ਹੇ ਦੇ ਸਾਰੇ ਮੰਡਲ ਪ੍ਰਧਾਨ ਅਤੇ ਜ਼ਿਲ੍ਹਾ ਅਹੁਦੇਦਾਰ ਵੀ ਹਾਜ਼ਰ ਰਹੇ।

**ਚਰਚਾ ਦੇ ਮੁੱਖ ਬਿੰਦੂ:
ਮੀਟਿੰਗ ਦੌਰਾਨ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਪਾਰਟੀ ਪ੍ਰੋਗਰਾਮਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ੋਨਲ ਇੰਚਾਰਜ ਸ਼੍ਰੀ ਰਾਜੇਸ਼ ਬਾਘਾ ਜੀ ਨੇ ਆਗੂਆਂ ਨੂੰ ਬੂਥ ਪੱਧਰ ’ਤੇ ਸਰਗਰਮ ਹੋਣ ਅਤੇ ਲੋਕਾਂ ਤੱਕ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਪਹੁੰਚਾਉਣ ਦੇ ਨਿਰਦੇਸ਼ ਦਿੱਤੇ।