ਬਲਾਕ ਪ੍ਰਧਾਨ ਵੱਲੋਂ ਸੰਸਦ ਮੈਂਬਰ ਤੇ ਵਿਧਾਇਕ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
ਹੁਸ਼ਿਆਰਪੁਰ- ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਜੰਗ ਮੁਹਿੰਮ ਦੇ ਕੋਆਰਡੀਨੇਟਰ ਅਤੇ ਬਲਾਕ ਪ੍ਰਧਾਨ ਡਾ. ਬਲਜੀਤ ਸਿੰਘ ਵੱਲੋਂ ਖੇਤਰੀ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੂੰ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਵਿਸ਼ੇਸ਼ ਤੌਰ ‘ਤੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਉਨ੍ਹਾਂ ਨਾਲ ਰੋਹਿਤ ਕੁਮਾਰ ਵੀ ਹਾਜ਼ਿਰ ਸਨ।
