ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅੰਬਾਲਾ, 27 ਜੂਨ:- ਸ਼ੁੱਕਰਵਾਰ ਨੂੰ ਅੰਬਾਲਾ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਮੇਨ ਗੇਟ ਕੋਲੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਮਰਨ ਵਾਲੇ ਦੀ ਉਮਰ 40 ਤੋਂ 45 ਸਾਲ ਦੀ ਦੱਸੀ ਜਾ ਰਹੀ ਹੈ ਅਤੇ ਪਹਿਲੀ ਨਜ਼ਰੇ ਉਸ ਦੀ ਮੌਤ ਕੁਦਰਤੀ ਲਗਦੀ ਹੈ। 
ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਯਸ਼ਪਾਲ ਨੇ ਦੱਸਿਆ ਕਿ ਮ੍ਰਿਤਕ ਦੇ ਸੱਜੇ ਗੁੱਟ ਤੇ ਅੰਗਰੇਜ਼ੀ ਅੱਖਰਾਂ ਵਿਚ ਦੀਪਕ ਨਾਂ ਖੁਣਿਆ ਹੋਇਆ ਹੈ। ਪੁਲੀਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸ਼ਨਾਖ਼ਤ ਲਈ ਹਸਪਤਾਲ ਵਿਚ ਰਖਵਾ ਦਿੱਤੀ ਹੈ।