ਕੈਬਨਿਟ ਮੰਤਰੀ ਸ੍ਰੀ ਵਿਪੁਲ ਗੋਇਲ ਨੇ 28 ਸਰਕਾਰੀ ਸਕੂਲਾਂ ਦੇ ਬੱਚਿਆਂ ਨਾਲ ਮਨਾਈ ਦੀਵਾਲੀ
ਚੰਡੀਗੜ੍ਹ, 16 ਅਕਤੂਬਰ - ਹਰਿਆਣਾ ਦੇ ਕੈਬਨਿਟ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਦੀਵਾਲੀ 'ਤੇ ਇਸ ਵਾਰ ਖਾਸ ਪਹਿਲ ਸ਼ੁਰੂ ਕੀਤੀ ਹੈ। ਉਨ੍ਹਾਂ ਨੇ ਫਰੀਦਾਬਾਦ ਜਿਲ੍ਹਾ ਦੇ 28 ਸਰਕਾਰੀ ਸਕੂਲਾਂ ਦੇ ਹਜਾਰਾਂ ਬੱਚਿਆਂ ਨੂੰ 15 ਹਜਾਰ ਦੇਸੀ ਘਿਊ ਦੇ ਲੱਡੂ ਵੰਡ ਕਰ ਖੁਸ਼ੀਆਂ ਦੀ ਸੌਗਾਤ ਦਿੱਤੀ।
ਇਸ ਮੌਕੇ 'ਤੇ ਸ੍ਰੀ ਵਿਪੁਲ ਗੋਇਲ ਨੇ ਕਿਹਾ ਕਿ ਤਿਉਹਾਰਾਂ ਦਾ ਅਸਲੀ ਅਰਥ ਤਾਂਹੀ ਹੈ, ਜਦੋਂ ਸਮਾਜ ਦੇ ਹਰ ਵਰਗ ਦੇ ਨਾਲ ਖੁਸ਼ੀਆਂ ਵੰਡੀਆਂ ਜਾਣ। ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਅਤੇ ਉਨ੍ਹਾਂ ਦੀ ਮੁਸਕਾਨ ਹੀ ਸੱਭ ਤੋਂ ਵੱਡਾ ਉਤਸਵ ਹੈ। ਉਨ੍ਹਾਂ ਨੇ ਕਾਮਨਾ ਕੀਤੀ ਕਿ ਆਉਣ ਵਾਲੀ ਦੀਵਾਲੀ ਦਾ ਤਿਉਹਾਰ ਸੂਬੇ ਤੇ ਦੇਸ਼ ਦੇ ਲੋਕਾਂ ਦੇ ਜੀਵਨ ਵਿੱਚ ਖੁਸ਼ੀਆਂ ਲੈ ਕੇ ਆਵੇ।
ਕੈਬਨਿਟ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਪ੍ਰੋਗਰਾਮ ਵਿੱਚ ਸੰਬੋਧਿਤ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਵਿਜਨ 2047 ਤੱਕ ਭਾਰਤ ਨੂੰ ਵਿਕਸਿਤ ਅਤੇ ਆਤਮਨਿਰਭਰ ਰਾਸ਼ਟਰ ਬਨਾਉਣ ਦਾ ਹੈ ਅਤੇ ਇਸ ਸਪਨੇ ਨੂੰ ਪੂਰਾ ਕਰਨ ਵਿੱਚ ਬੱਚੇ ਭਵਿੱਖ ਦੇ ਭਾਰਤ ਦੇ ਨਿਰਮਾਣ ਵਿੱਚ ਅਹਿਮ ਭੁਮਿਕਾ ਨਿਭਾਉਣਗੇ।
ਉਨ੍ਹਾਂ ਨੇ ਬੱਚਿਆਂ ਨੂੰ ਸਿਖਿਆ ਵਿੱਚ ਵਧੀਆ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਭਾਰਤ ਦਾ ਵਿਕਾਸ ਉਨ੍ਹਾਂ ਦੇ ਯਤਨਾਂ ਨਾਲ ਹੀ ਸਾਕਾਰ ਹੋਵੇੇਗਾ। ਉਨ੍ਹਾਂ ਨੇ ਕਿਹਾ ਕਿ ਦੀਵਾਲੀ ਸਿਰਫ ਦੀਵਿਆਂ ਦਾ ਤਿਉਹਾਰ ਨਹੀਂ, ਸਗੋ ਸੇਵਾ, ਸਹਿਯੋਗ ਅਤੇ ਭਾਈਚਾਰੇ ਦਾ ਪ੍ਰਤੀਕ ਹੈ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਬੱਚਿਆਂ ਦੀ ਸਿਖਿਆ ਅਤੇ ਪੋਸ਼ਣ ਲਈ ਲਗਾਤਾਰ ਯਤਨਸ਼ੀਲ ਹੈ, ਪਰ ਸਮਾਜ ਦੀ ਭਾਗੀਦਾਰੀ ਨਾਲ ਇਹ ਮੁਹਿੰਮ ਹੋਰ ਮਜਬੂਤ ਹੋਵੇਗੀ। ਉਨ੍ਹਾਂ ਨੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਵਿੱਚ ਸਵੱਛਤਾ, ਵਾਤਾਵਰਣ ਸਰੰਖਣ ਅਤੇ ਸਮਾਜ ਸੇਵਾ ਦੀ ਭਾਵਨਾਂ ਨੂੰ ਪ੍ਰੋਤਸਾਹਨ ਦੇਣ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਸਵੱਛ ਦੀਵਾਲੀ ਹਰਿਤ ਦੀਵਾਲੀ ਦਾ ਸੰਕਲਪ ਵੀ ਕੀਤਾ।
ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਸਾਰਿਆਂ ਨੂੰ ਦੀਵਾਲੀ ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਬੱਚਿਆਂ ਦੇ ਨਾਲ ਦੀਵੇ ਵੀ ਜਲਾਏ।
ਇਸ ਪਹਿਲ ਦੀ ਮਾਂਪਿਆਂ ਨੇ ਸ਼ਲਾਘਾ ਕੀਤੀ ਅਤੇ ਕਿਹਾ ਕਿ ਸ੍ਰੀ ਵਿਪੁਲ ਗੋਇਲ ਦਾ ਇਹ ਕਦਮ ਬੱਚਿਆਂ ਵਿੱਚ ਆਤਮਵਿਸ਼ਵਾਸ ਅਤੇ ਅਪਣੇਪਣ ਦੀ ਭਾਵਨਾ ਵਧਾਉਣ ਵਾਲਾ ਹੈ। ਉੱਥੇ ਅਧਿਆਪਕਾਂ ਨੇ ਕਿਹਾ ਕਿ ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਸਰਕਾਰੀ ਸਕੁਲ ਦੇ ਬੱਚਿਆਂ ਦੀ ਇਹ ਦੀਵਾਲੀ ਯਾਦਗਾਰ ਬਣਾ ਦਿੱਤੀ।
