ਕੈਂਸਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ

ਐਸ ਏ ਐਸ ਨਗਰ, 6 ਦਸੰਬਰ: ਰੋਟਰੀ ਕਲੱਬ ਆਫ ਮੁਹਾਲੀ ਮਿਡ ਟਾਊਨ ਅਤੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਵਲੋਂ ਮੈਕਸ ਹਸਪਤਾਲ ਅਤੇ ਅੰਮ੍ਰਿਤ ਕੈਂਸਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਗੁਰੂਦੁਆਰਾ ਸਾਹਿਬ ਵਿਖੇ ਕੈਂਸਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।
ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਇਸ ਕੈਂਸਰ ਜਾਗਰੂਕਤਾ ਕੈਂਪ ਵਿੱਚ ਹਜ਼ਾਰੀ ਦੀ ਜਚ ਚੈਕ ਕਰਨ, ਬਲੱਡ ਸ਼ੂਗਰ ਦੇ 155 ਅਤੇ ਮੋਮੋਗ੍ਰਾਫੀ ਟੈਸਟ ਕਰਵਾਏ ਗਏ। ਉਹਨਾਂ ਦੱਸਿਆ ਕਿ ਇਸ ਮੌਕੇ ਗੁਰੂਦੁਆਰਾ ਸਾਹਿਬ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ, ਸਾਬਕਾ ਕੌਂਸਲਰ ਗੁਰਮੁਖ ਸਿੰਘ ਸੋਹਲ, ਜਗਦੀਪ ਸਿੰਘ, ਗੁਰਵਿੰਦਰ ਸਿੰਘ ਪਿੰਕੀ, ਹਰਿੰਦਰ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ ਬੇਦੀ, ਜਸਪਾਲ ਸਿੰਘ ਸੋਢੀ, ਮਨਜੀਤ ਸਿੰਘ ਵਾਲੀਆ, ਜਸਪਾਲ ਸਿੰਘ, ਹਰਜਿੰਦਰ ਸਿੰਘ ਸੋਹਲ ਵਲੋਂ ਕੈਂਪ ਦਾ ਪ੍ਰਬੰਧ ਸਭਾਲਿਆ ਗਿਆ।
ਇਸ ਮੌਕੇ ਰੋਟਰੀ ਕਲੱਬ ਮੁਹਾਲੀ ਮਿਡ ਟਾਊਨ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਬੋਪਾਰਿਆ ਨੇ ਦੱਸਿਆ ਕਿ ਇਹ ਕੈਂਪ ਇਕ ਦਿਨ ਲਈ (ਭਲੇਕ) ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਰ ਲਗਾਇਆ ਜਾਵੇਗਾ। ਗੁਰਦੁਆਰਾ ਸਾਹਿਬ ਦੀ ਕਮੇਟੀ, ਅੰਮ੍ਰਿਤ ਕੈਂਸਰ ਫਾਊਂਡੇਸ਼ਨ ਦੇ ਡਾਕਟਰ ਐਚ ਐਸ ਸਭਰਵਾਲ ਅਤੇ ਟੀਮ ਅਤੇ ਮੈਕਸ ਹਸਪਤਾਲ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਰੋਟਰੀ ਕਲੱਬ ਦੇ ਸਕੱਤਰ ਪ੍ਰਭਜੋਤ ਕੌਰ, ਜਗਦੀਪ ਸਿੰਘ, ਇਕਬਾਲ ਸਿੰਘ, ਹਰਜੀਤ ਸਿੰਘ, ਰਵੀਜੀਤ ਸਿੰਘ, ਆਰਟੀਐਨ ਦਮਨਜੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ।