ਬਾਬਾ ਕੇਵਲ ਸਿੰਘ ਜੀ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਧਾਈ ਸੰਦੇਸ਼ ਭੇਜਿਆ ਗਿਆ
ਹਰੋਲੀ/ਊਨਾ, 6 ਜੁਲਾਈ (ਰਾਜਵੀਰ ਚੋਪੜਾ): ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਮੁਖੀ ਬਾਬਾ ਕੇਵਲ ਸਿੰਘ ਜੀ ਦੇ ਜਨਮ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਵਧਾਈ ਸੰਦੇਸ਼ ਭੇਜਿਆ ਗਿਆ।
ਇਸ ਮੌਕੇ ਸੈਰ-ਸਪਾਟਾ ਵਿਭਾਗ ਦੇ ਅਧਿਕਾਰੀ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇ। ਉਨ੍ਹਾਂ ਵੱਲੋਂ ਬਾਬਾ ਕੇਵਲ ਸਿੰਘ ਜੀ ਨੂੰ ਸਨਮਾਨਿਤ ਕਰਦਿਆਂ ਮੁੱਖ ਮੰਤਰੀ ਵੱਲੋਂ ਭੇਜਿਆ ਗਿਆ ਮੋਮੈਂਟੋ ਅਤੇ ਲੋਈ ਭੇਟ ਕੀਤੀ ਗਈ।
ਬਾਬਾ ਕੇਵਲ ਸਿੰਘ ਜੀ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟ ਕੀਤਾ। ਇਸ ਦੇ ਨਾਲ ਹੀ ਗੁਰੂ ਘਰ ਵੱਲੋਂ ਪਹੁੰਚੇ ਹੋਏ ਅਧਿਕਾਰੀਆਂ ਦਾ ਵੀ ਸਨਮਾਨ ਕੀਤਾ ਗਿਆ।
ਇਸ ਮੌਕੇ ਬਾਬਾ ਕੇਵਲ ਸਿੰਘ ਜੀ, ਬਾਬਾ ਸੁਖਦੇਵ ਸਿੰਘ ਜੀ ਅਤੇ ਬਾਬਾ ਨਰੇਸ਼ ਸਿੰਘ ਜੀ ਸਮੇਤ ਹੋਰ ਸ਼ਰਧਾਲੂ ਵੀ ਹਾਜ਼ਰ ਸਨ।
