ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ੇਰਏਪੰਜਾਬ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਨਾਲ ਸਨਮਾਨਿਤ

ਚੰਡੀਗੜ੍ਹ, 13 ਅਕਤੂਬਰ-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੂੰ ਅੱਜ ਗਲੋਬਲ ਪੰਜਾਬੀ ਐਸੋਸਇਏਸ਼ਨ ਵੱਲੋਂ ' ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ' ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਉਨ੍ਹਾਂ ਦੀ ਪ੍ਰੇਰਣਾਦਾਇਕ ਅਗਵਾਈ, ਸਮਾਜਿਕ ਸਦਭਾਵਨਾ ਪ੍ਰਤੀ ਪ੍ਰਤੀਬੱਧਤਾ ਅਤੇ ਹਰਿਆਣਾ ਦੇ ਸਿੱਖ ਭਾਈਚਾਰੇ ਦੀ ਭਲਾਈ ਲਈ ਕੀਤੇ ਗਏ ਲਗਾਤਾਰ ਯਤਨਾਂ ਦੀ ਸਲਾਂਘਾ ਵੱਜੋਂ ਪ੍ਰਦਾਨ ਕੀਤਾ ਗਿਆ।
ਮੁੱਖ ਮੰਤਰੀ ਨੇ ਚੰਡੀਗੜ੍ਹ ਦੇ ਸੈਕਟਰ 18 ਸਥਿਤ ਟੈਗੋਰ ਥਿਯੋਟਰ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਨਮਨ ਕਰਦੇ ਹੋਏ ਕਿਹਾ ਕਿ ਅੱਜ ਦਾ ਇਹ ਮੌਕਾ ਮੇਰੇ ਲਈ ਬਹੁਤਾ ਪ੍ਰੇਰਣਾਦਾਇਕ ਅਤੇ ਦਿਲ ਨੂੰ ਛੂਹ ਲੈਣ ਵਾਲਾ ਹੈ। ਜਦੋਂ ਅਸੀ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ 'ਤੇ ਅਧਾਰਿਤ ਕਿਤਾਬ ਦੇ ਵਿਮੋਚਨ ਦੇ ਗਵਾਹ ਬਣੇ ਹਨ।
ਇਸ ਮੌਕੇ 'ਤੇ ਮੁੱਖ ਮੰਤਰੀ ਨੇ ਗਲੋਬਲ ਪੰਜਾਬੀ ਐਸੋਸਇਏਸ਼ਨ ਦੇ ਮੁੱਖ ਸਰੰਖਕ ਡਾ. ਇਕਬਾਲ ਸਿੰਘ ਲਾਲਪੁਰਾ ਵੱਲੋਂ ਲਿਖਿਤ ਹਿੰਦੀ ਕਿਤਾਬ ' ਤਿਲਕ ਜੰਜੂ ਦਾ ਰਾਖਾ ' ਦਾ ਵਿਮੋਚਨ ਕੀਤਾ। ਇਹ ਕਿਤਾਬ ਸਿੱਖਾਂ ਦੇ ਨੌਵੇਂ ਗੁਰੂ, ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ, ਯਾਤਰਾਵਾਂ ਅਤੇ ਵਿਲਖਣ ਬਲਿਦਾਨ ਦਾ ਖੋਜਿਆ ਬਿਰਤਾਂਤ ਹੈ।

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਨੇ ਮਨੁੱਖਤਾ ਦੀ ਰੱਖਿਆ ਅਤੇ ਧਰਮ ਦੀ ਸੁਤੰਤਰਤਾ ਲਈ ਆਪਣੀ ਜਾਨ ਦੀ ਕੁਰਬਾਨੀ ਦਿੱਤੀ
ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਭਾਰਤ ਦੇ ਇਤਿਹਾਸ ਵਿੱਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ, ਇੱਕ ਅਜਿਹਾ ਨਾਮ ਹੈ ਜਿਨ੍ਹਾਂ ਨੇ ਮਨੁੱਖਤਾ ਦੀ ਰੱਖਿਆ ਅਤੇ ਧਰਮ ਦੀ ਸੁਤੰਤਰਤਾ ਲਈ ਆਪਣੇ ਪ੍ਰਾਣਾਂ ਦਾ ਬਲਿਦਾਨ ਦਿੱਤਾ। ਜਿਸ ਸਮੇ ਭਾਰਤ ਵਿੱਚ ਔਰੰਗਜੇਬ ਦਾ ਸ਼ਾਸਨ ਸੀ ਅਤੇ ਹਾਲਾਤ ਇੰਨ੍ਹੇ ਨਾਜੁਕ ਸਨ ਕਿ ਗਰੂ ਗੱਦੀ 'ਤੇ ਬੈਣਾ ਸ਼ਹਿੰਸ਼ਾਹ ਨਾਲ ਦੁਸ਼ਮਣੀ ਮੁੱਲ ਲੈਣਾ ਸੀ। ਅਜਿਹੇ ਸੰਕਟ ਸਮੇ ਵਿੱਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਨੇ ਹਿੰਮਤ ਵਿਖਾਈ ਅਤੇ ਗੁਰੂ ਦੇ ਅਹੁਦੇ ਨੂੰ ਸਵੀਕਾਰ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਔਰੰਗਜੇਬ ਆਪਣੇ ਜੋਰ-ਜੁਲਮ ਦੇ ਜੋਰ 'ਤੇ ਹਿੰਦੁਆਂ ਨੂੰ ਮੁਸਲਮਾਨ ਬਨਾਉਣਾ ਚਾਹੁੰਦਾ ਸੀ। ਉਸ ਨੇ ਹਿੰਦੁਆਂ ਦੇ ਮੰਦਰ ਤੋੜੇ ਜਾਨ ਦੇ ਆਦੇਸ਼ ਜਾਰੀ ਕਰ ਦਿੱਤੇ ਅਤੇ ਨਵੇਂ ਮੰਦਰਾਂ ਦੇ ਨਿਰਮਾਣ 'ਤੇ ਰੋਕ ਲਗਾ ਦਿੱਤੀ। ਜਦੋਂ ਕਸ਼ਮੀਰੀ ਪੰਡਿਤਾਂ ਨੂੰ ਇਸ ਅਨਿਆਂ ਦਾ ਸਾਹਮਨਾ ਕਰਨਾ ਪਿਆ ਤਾਂ ਉਹ ਆਪਣੇ ਧਰਮ ਦੀ ਰੱਖਿਆ ਲਈ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਰਣ ਵਿੱਚ ਆਏ। ਉਨ੍ਹਾਂ ਦੇ ਦੁੱਖ ਨੂੰ ਸੁਣ ਕੇ ਗੁਰੂ ਜੀ ਨੇ ਕਿਹਾ ਕਿ ਜੇਕਰ ਮਹਾਪੁਰਖ ਆਪਣਾ ਬਲਿਦਾਨ ਦੇਣ ਤਾਂ ਆਪਣਾ ਧਰਮ ਬਚਾ ਸਕਦਾ ਹੈ।  ਇਹ ਸੁਣ ਕੇ 9 ਸਾਲ ਦੇ ਬਾਲਕ ਗੋਬਿੰਦ ਰਾਏ (ਸ਼੍ਰੀ ਗੁਰੂ ਗੋਬਿੰਦ ਸਿੰਘ ਜੀ) ਨੇ ਕਿਹਾ ਕਿ ਪਿਤਾ ਜੀ ਆਪ ਤੋਂ ਵੱਡਾ ਮਹਾਪੁਰਖ ਹੋਰ ਕੌਣ ਹੋ ਸਕਦਾ ਹੈ। ਆਪ ਆਪਣਾ ਹੀ ਬਲਿਦਾਨ ਕਿਉਂ ਨਹੀਂ ਦਿੰਦੇ।
ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਨੇ ਆਪਣੇ ਪੁੱਤਰ ਦੀ ਗੱਲ ਸੁਣ ਕੇ ਪੰਡਿਤਾਂ ਨੂੰ ਕਿਹਾ ਕਿ ਜਾਵੋ ਔਰੰਗਜੇਬ ਨੂੰ ਕਹਿ ਦਵੋ ਜੇਕਰ ਗੁਰੂ ਤੇਗ ਬਹਾਦੁਰ ਜੀ ਇਸਲਾਮ ਸਵੀਕਾਰ ਕਰ ਲੈਣ ਤਾਂ ਅਸੀ ਸਾਰੇ ਆਪ ਹੀ ਇਸਲਾਮ ਸਵੀਕਾਰ ਕਰ ਲਵਾਂਗੇ। ਹਿੰਦੂ ਧਰਮ ਦੀ ਰੱਖਿਆ ਲਈ 11 ਨਵੰਬਰ, 1675 ਨੂੰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਨੇ ਆਪਣਾ ਸ਼ੀਸ਼ ਕੁਰਬਾਨ ਕਰ ਦਿੱਤਾ। ਉਨਾਂ ਨੇ ਆਪਣਾ ਸ਼ੀਸ਼ ਦੇ ਦਿੱਤਾ ਪਰ ਧਰਮ ਨਹੀਂ ਛੱਡਿਆ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਔਰੰਗਜੇਬ ਨੇ ਦਿੱਲੀ ਦੇ ਚਾਂਦਨੀ ਚੌਕ ਵਿੱਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ੀਸ਼ ਧੜ ਤੋਂ ਵੱਖ ਕਰਵਾ ਦਿੱਤਾ ਤਾਂ ਭਾਈ ਜੈਤਾ ਨੇ ਉਨ੍ਹਾਂ ਦੇ ਸ਼ੀਸ਼ ਨੂੰ ਸ਼੍ਰੀ ਆਨੰਦਪੁਰ ਸਾਹਿਬ ਲੈ ਜਾਣ ਦਾ ਸੰਕਲਪ ਲਿਆ। ਜਦੋਂ ਮੁਗਲ ਸੇਨਾ ਭਾਈ ਜੈਤਾ ਦਾ ਪਿੱਛਾ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਜ਼ਿਲ੍ਹਾ ਸੋਨੀਪਤ ਦੇ ਬਢਖਾਲਸਾ ਪਿੰਡ ਵਿੱਚ ਕੁਸ਼ਾਲ ਨਾਮ  ਦੇ ਇੱਕ ਚੇਲਾ ਮਿਲਿਆ। ਉਨ੍ਹਾਂ ਨੇ ਭਾਈ ਜੈਤਾ ਨੂੰ ਕਿਹਾ ਕਿ ਮੇਰੀ ਸ਼ਕਲ ਗੁਰੂ ਜੀ ਨਾਲ ਮਿਲਦੀ ਹੈ। ਇਸ ਲਈ ਤੁਸੀ ਮੇਰਾ ਸ਼ੀਸ਼ ਉਤਾਰ ਕੇ ਮੁਗਲ ਸੇਨਾ ਨੂੰ ਸੌਂਪ ਦੇਣਾ। ਇਸ ਤਰ੍ਹਾਂ ਕੁਸ਼ਾਲ ਨੇ ਆਪਣਾ ਸ਼ੀਸ਼ ਕਲਮ ਕਰਵਾ ਦਿੱਤਾ ਅਤੇ ਭਾਈ ਜੈਤਾ ਗੁਰੂ ਜੀ ਦਾ ਸ਼ੀਸ਼ ਆਨੰਦਪੁਰ ਸਾਹਿਬ ਲੈ ਜਾਣ ਵਿੱਚ ਸਫਲ ਹੋਇਆ।

ਪ੍ਰਧਾਨ ਮੰਤਰੀ ਦੀ ਪਹਿਲ 'ਤੇ ਸਾਹਿਬਜਾਦਿਆਂ ਦੀ ਵੀਰਤਾ ਅਤੇ ਬਲਿਦਾਨ ਦੀ ਯਾਦ ਵਿੱਚ ਹਰੇਕ ਸਾਲ ਮਨਾਇਆ ਜਾਂਦਾ ਹੈ ਵੀਰ ਬਾਲ ਦਿਵਸ
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪਹਿਲ 'ਤੇ ਆਜਾਦੀ ਦੇ ਅਮ੍ਰਿਤ ਮਹੋਤਸਵ ਵਿੱਚ  ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪਰਵ ਨੂੰ ਦੇਸ਼ਭਰ ਵਿੱਚ ਮਨਾਇਆ ਗਿਆ। ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪਰਵ 'ਤੇ ਉਨ੍ਹਾਂ ਦੀ ਯਾਦ ਵਿੱਚ ਡਾਕ ਟਿਕਟ ਅਤੇ ਇੱਕ ਸਿੱਕਾ ਵੀ ਜਾਰੀ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਜੋਰਾਵਰ ਸਿੰਘ ਅਤੇ ਫਤੇਹ ਸਿੰਘ ਦੇ ਸ਼ਹੀਦੀ ਦਿਵਸ ਨੂੰ ਹਰ ਸਾਲ ਵੀਰ ਬਾਲ ਦਿਵਸ ਵੱਜੋਂ ਮਨਾਉਣ ਦਾ ਫੈਸਲਾ ਲਿਆ।

ਹਰਿਆਣਾ ਦੀ ਪਵਿੱਤਰ ਧਰਤੀ ਤੋਂ ਸਾਰੇ ਸਿੱਖ ਗੁਰੂਆਂ ਦਾ ਰਿਹਾ ਡੁੰਘਾ ਸਬੰਧ
          ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ, ਸਾਰੇ ਸਿੱਖ ਗੁਰੂਆਂ ਨੇ ਸਾਨੂੰ ਸੇਵਾ, ਸਮਾਨਤਾ ਅਤੇ ਹਿੰਮਤ ਦੀ ਸਿਖਿਆ ਦਿੱਤੀ। ਹਰਿਆਣਾ ਦੀ ਪਵਿੱਤਰ ਧਰਤੀ ਤੋਂ ਸਾਰੇ ਸਿੱਖ ਗੁਰੂਆਂ ਦਾ ਡੁੰਘਾ ਸਬੰਧ ਰਿਹਾ ਹੈ। ਜਿੱਥੇ-ਜਿੱਥੇ ਉਹ ਪਧਾਰੇ, ਅਜਿਹੇ 30 ਤੋਂ ਵੱਧ ਸਥਾਨਾਂ 'ਤੇ ਉਨ੍ਹਾਂ ਦੀ ਯਾਦ ਵਿੱਚ ਗੁਰੂਘਰ ਸਥਾਪਿਤ ਹਨ। ਉਨ੍ਹਾਂ ਨੇ ਕਿਹਾ ਕਿ ਗੁਰੂ ਪਰੰਪਰਾ ਤੋਂ ਪੇ੍ਰਰਿਤ ਹੋ ਕੇ ਹਰਿਆਣਾ ਸਰਕਾਰ ਸੇਵਾ ਭਾਵ ਨਾਲ ਸਰਵ ਸਮਾਜ ਦੀ ਭਲਾਈ ਦੇ ਕੰਮ ਕਰ ਰਹੀ ਹੈ।
          ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ। ਹਰ ਕਦਮ 'ਤੇ ਸਾਡੀ ਡਬਲ ਇੰਜਨ ਸਰਕਾਰ ਨੇ ਸ਼ਰਧਾਂ ਅਤੇ ਸਨਮਾਨ ਦੇ ਨਾਲ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦਸੰਬਰ, 2022 ਵਿੱਚ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦੀ ਸਥਾਪਨਾ ਕੀਤੀ ਗਈ।
 ਇਸ ਨਾਲ ਸਿੱਖਾਂ ਦੀ ਕਾਫੀ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ। ਇਸ ਨਾਲ ਹਰਿਆਣਾ ਵਿੱਚ ਸਿੱਖ ਕਮਿਉਨਿਟੀ ਨੂੰ ਖੁਦਮੁਖਤਿਆਰੀ ਮਿਲੀ ਹੈ। ਸਿਰਸਾ ਸਥਿਤ ਗੁਰੂਦੁਆਰਾ ਸ਼੍ਰੀ ਚਿੱਲਾਂ ਸਾਹਿਬ ਨੂੰ 27 ਜੂਨ, 2024 ਨੂੰ 70 ਕਨਾਲ ਭੂਮੀ ਟ੍ਰਾਂਸਫਰ ਕਰਨ ਦਾ ਫੈਸਲਾ ਕੀਤਾ ਗਿਆ ਅਤੇ ਇਸ ਨੂੰ ਗੁਰੂਦੁਆਰਾ ਸਾਹਿਬ ਨੂੰ ਦੇ ਦਿੱਤਾ ਗਿਆ। 
ਯਮੁਨਾਨਗਰ ਵਿੱਚ ਬਨਣ ਵਾਲੇ ਮੈਡੀਕਲ ਕਾਲਜ ਦਾ ਨਾਮ ਹਿੱਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦੁਰ ਸਿੰਘ ਜੀ ਦੇ ਨਾਮ 'ਤੇ ਰੱਖਿਆ ਗਿਆ ਹੈ। ਅਸੰਧ ਦੇ ਕਾਲਜ ਦਾ ਨਾਮ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਬੇਟੇ ਬਾਬਾ ਫਤਿਹ ਸਿੰਘ ਜੀ ਦੇ ਨਾਮ 'ਤੇ ਰੱਖਿਆ ਗਿਆ ਹੈ। ਲੱਖਨੌਰ ਸਾਹਿਬ ਵਿੱਚ ਮਾਤਾ ਗੁਜਰੀ ਦੇ ਨਾਮ ਨਾਲ ਵੀਐਲਡੀਏ ਕਾਲਜ ਸਥਾਪਿਤ ਕੀਤਾ ਗਿਆ ਹੈ। ਸ਼੍ਰੀ ਹਜੂਰ ਸਾਹਿਬ ਗੁਰੂਦੁਆਰਾ, ਸ਼੍ਰੀ ਨਨਕਾਨਾ ਸਾਹਿਬ, ਸ਼੍ਰੀ ਹੇਮਕੁੰਡ ਸਾਹਿਬ ਤੇ ਸ਼੍ਰੀ ਪਟਨਾ ਸਾਹਿਬ ਜਾਣ ਵਾਲੇ ਸੂਬੇ ਦੇ ਤੀਰਥ ਯਾਤਰੀਆਂ ਨੂੰ ਵਿੱਤੀ ਮਦਦ ਉਪਲਬਧ ਕਰਾਉਣ ਦੇ ਉਦੇਸ਼ ਨਾਲ ਸਵਰਣ ਜੈਯੰਤੀ ਗੁਰੂ ਦਰਸ਼ਨ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ।
          ਉਨ੍ਹਾਂ ਨੇ ਕਿਹਾ ਕਿ ਅੱਜ ਜਦੋਂ ਅਸੀਂ ਵਿਗਿਆਨ, ਤਕਨੀਕ, ਸੋਸ਼ਲ ਮੀਡੀਆ, ਏਆਈ ਦੇ ਯੁੱਗ ਵਿੱਚ ਜੀ ਰਹੇ ਹਨ, ਉਦੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਵਰਗੇ ਮਹਾਪੁਰਸ਼ਾਂ ਦੇ ਉਪਦੇਸ਼ ਪਹਿਲਾਂ ਤੋਂ ਕਿਤੇ ਵੱਧ ਪ੍ਰਾਂਸੰਗਿਕ ਹੋ ਗਏ ਹਨ। ਇਹ ਕਿਤਾਬ ਵੀ ਆਉਣ ਵਾਲੀ ਪੀੜੀਆਂ ਨੂੰ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਉਨ੍ਹਾਂ ਮਹਾਨ ਆਦਰਸ਼ਾਂ ਤੇ ਸਿਦਾਂਤਾਂ ਦੀ ਯਾਦ ਦਿਵਾਉਂਦੀ ਰਹੇਗੀ ਅਤੇ ਉਨ੍ਹਾਂ ਦੇ ਦਿਖਾਏ ਮਾਰਗ 'ਤੇ ਚੱਲਣ ਦੀ ਪੇ੍ਰਰਣਾ ਦਿੰਦੀ ਰਹੇਗੀ।
          ਇਸ ਮੌਕੇ 'ਤੇ ਗੋਸਵਾਮੀ ਸ਼੍ਰੀ ਸੁਸ਼ੀਲ ਮਹਾਰਾਜ, ਨਾਭਾ ਦੀ ਮਹਾਰਾਣੀ ਸ੍ਰੀਮਤੀ ਉਮਾ ਸਿੰਘ, ਮੁੱਖ ਮੰਤਰੀ ਦੇ ਓਐਸਡੀ ਸ੍ਰੀ ਵੀਰੇਂਦਰ ਬੜਖਾਲਸਾ, ਸ੍ਰੀ ਕੁਲਵੰਤ ਸਿੰਘ ਧਾਲੀਵਾਲ ਅਤੇ ਗਲੋਬਲ ਪੰਜਾਬ ਏਸੋਸਇਏਸ਼ਨ ਦੇ ਅਧਿਕਾਰੀ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਰਹੇ।