ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਗਵਾਨ ਸ੍ਰੀ ਵਿਸ਼ਵਕਰਮਾ ਦਿਵਸ ਤੇ ਕੀਤਾ ਪੂਜਾਪਾਠ
ਚੰਡੀਗੜ੍ਹ, 23 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰੰਘ ਸੈਣੀ ਨੇ ਅੱਜ ਭਗਵਾਨ ਵਿਸ਼ਵਕਰਮਾ ਦਿਵਸ ਦੇ ਮੌਕੇ 'ਤੇ ਆਪਣੇ ਨਿਵਾਸ ਸਥਾਨ ਸੰਤ ਕਬੀਰ ਕੁਟੀਰ 'ਤੇ ਭਗਵਾਨ ਵਿਸ਼ਵਕਰਮਾ ਦਾ ਪੂਜਾ-ਪਾਠ ਕੀਤਾ। ਮੁੱਖ ਮੰਤਰੀ ਨੇ ਭਗਵਾਨ ਵਿਸ਼ਵਕਰਮਾ ਦੀ ਫੋਟੋ 'ਤੇ ਫੁੱਲ ਭੇਂਟ ਕਰਕੇ ਉਨ੍ਹਾਂ ਨੂੰ ਨਮਨ ਕੀਤਾ। ਇਸ ਮੌਕੇ 'ਤੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਮੋਹਨਲਾਲ ਬਡੋਲੀ ਵੀ ਮੌਜ਼ੂਦ ਰਹੇ।
ਮੁੱਖ ਮੰਤਰੀ ਸ੍ਰੀ ਸੈਣੀ ਨੇ ਸੂਬਾਵਾਸਿਆਂ ਨੂੰ ਵਿਸ਼ਵਕਰਮਾ ਦਿਵਸ ਦੀ ਦਿਲੋਂ ਸ਼ੁਭਕਾਮਨਾਵਾਂ ਦਿੱਤੀ ਅਤੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਰਚਨਾ, ਮਿਹਨਤ ਅਤੇ ਹੁਨਰ ਦੇ ਪ੍ਰਤੀਕ ਹਨ। ਉਨ੍ਹਾਂ ਨੇ ਸਮਾਜ ਨੂੰ ਸ਼ਿਲਪਕਾਰੀ, ਨਿਰਮਾਣ ਅਤੇ ਮੁਹਾਰਤ ਰਾਹੀਂ ਤਰੱਕੀ ਦਾ ਰਸਤਾ ਵਿਖਾਇਆ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਸ਼ਿਲਪਕਾਰ ਬੰਧੁਆਂ ਦੇ ਜੀਵਨ ਵਿੱਚ ਸਿੱਖ, ਸ਼ਾਂਤੀ ਅਤੇ ਖੁਸ਼ਹਾਲੀ ਕੀਤੀ ਕਾਮਨਾ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਰਵਾਇਤੀ ਕਾਰੀਗਰਾਂ ਅਤੇ ਹੱਧਕਰਗਾਂ ਦੇ ਹੁਨਰ ਨੂੰ ਸਸ਼ਕਤ ਬਨਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਇਸੇ ਭਾਵਨਾ ਨੂੰ ਅੱਗੇ ਵਧਾਉਂਦੇ ਹੋਏ ਹਰਿਆਣਾ ਸਰਕਾਰ ਨੇ ਵੀ ਰਾਜ ਵਿੱਚ ਕਈ ਅਜਿਹੀ ਯੋਜਨਾਵਾਂ ਲਾਗੂ ਕੀਤੀਆਂ ਹਨ ਜਿਨਾਂ੍ਹ ਨਾਲ ਕਾਰੀਗਰਾਂ, ਤਕਨੀਸ਼ਨਾਂ ਅਤੇ ਸਵੈ-ਰੁਜਗਾਰ ਨਾਲ ਜੁੜੇ ਲੋਕਾਂ ਨੂੰ ਸਿਖਲਾਈ, ਵਿਤੀ ਸਹਾਇਤਾ ਅਤੇ ਆਧੁਨਿਕ ਉਪਕਰਨਾਂ ਦੀ ਸਹੂਲਤ ਮੁਹੱਈਆ ਕਰਾਈ ਜਾ ਰਹੀ ਹੈ।
ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਗੋਵਰਧਨ ਪੂਜਾ ਅਤੇ ਭਾਈ ਦੂਜ ਦੇ ਪਵਿਂੱਤਰ ਉਤਸਵਾਂ ਦੀ ਵੀ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀ।