ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ

ਚੰਡੀਗੜ੍ਹ, 27 ਮਈ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਫਿਊਲ ਸੈੱਲ ਆਧਾਰਿਤ ਡੈਮੂ ਟ੍ਰੇਨ ਹਰਿਆਣਾ ਨੂੰ ਦਿੱਤੇ ਜਾਣ 'ਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਨਾ ਸਿਰਫ਼ ਹਰਿਆਣਾ ਸਗੋਂ ਪੂਰੇ ਦੇਸ਼ ਲਈ ਇੱਕ ਇਤਿਹਾਸਕ ਪ੍ਰਾਪਤੀ ਹੈ, ਜੋ ਭਾਰਤ ਨੂੰ ਆਧੁਨਿਕ, ਵਾਤਾਵਰਣ ਪੱਖੀ ਅਤੇ ਭਵਿੱਖ ਮੁੱਖੀ ਜਨਤਕ ਟ੍ਰਾਂਸਪੋਰਟ ਪ੍ਰਣਾਲੀ ਦੀ ਦਿਸ਼ਾ ਵਿੱਚ ਨਵੀਂ ਪਛਾਣ ਦਿਵਾਏਗੀ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਭਾਰਤੀ ਰੇਲ ਨਿਰੰਤਰ ਆਧੁਨਿਕ ਤਕਨੀਕ, ਹਰਿਤ ਊਰਜਾ ਅਤੇ ਵਿਸ਼ਵ ਪੱਧਰੀ ਇੰਫਰਾਸਟ੍ਰਕਚਰ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਹਰਿਆਣਾ ਨੂੰ ਦੇਸ਼ ਦੀ ਪਹਿਲੀ ਹਾਈਡ੍ਰੋਜਨ ਫਿਊਲ ਸੈੱਲ ਆਧਾਰਿਤ ਟ੍ਰੇਨ ਮਿਲਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਕੇਂਦਰ ਸਰਕਾਰ ਸੂਬੇ ਨੂੰ ਭਵਿੱਖ ਦੀਆਂ ਤਕਨੀਕਾਂ ਅਤੇ ਆਧੁਨਿਕ ਟ੍ਰਾਂਸਪੋਰਟ ਸਹੂਲਤਾਂ ਨਾਲ ਜੋੜਨ ਲਈ ਵਚਨਬੱਧ ਹੈ।  
ਉਨ੍ਹਾਂ ਨੇ ਕਿਹਾ ਕਿ ਰੇਲਵੇ ਬੋਰਡ ਵੱਲੋਂ ਜੀਂਦ-ਸੋਨੀਪਤ ਵਿੱਚਕਾਰ 10 ਕੋਚਾਂ ਵਾਲੀ ਹਾਈਡ੍ਰੋਜਨ ਫਿਊਲ ਸੈੱਲ ਆਧਾਰਿਤ ਡੀ.ਪੀ.ਆਰ.ਐੱਸ. 1200 ਕਿਲੋਵਾਟ ਡੈਮੂ ਟ੍ਰੇਨ ਦੇ ਸੰਚਾਲਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਟ੍ਰੇਨ 75 ਕਿਲੋਮੀਟਰ ਪ੍ਰਤੀ ਘੰਟੇ ਦੀ ਵੱਧ ਤੋਂ ਵੱਧ ਰਫ਼ਤਾਰ ਨਾਲ ਚੱਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਹਰਿਆਣਾ ਨੂੰ ਦੇਸ਼ ਵਿੱਚ ਸਵੱਛ, ਸੁਰੱਖਿਅਤ ਅਤੇ ਆਧੁਨਿਕ ਰੇਲ ਟ੍ਰਾਂਸਪੋਰਟ ਤਕਨੀਕ ਦਾ ਮੋਹਰੀ ਕੇਂਦਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।  
ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਾਈਡ੍ਰੋਜਨ ਆਧਾਰਿਤ ਟ੍ਰੇਨਾਂ ਭਵਿੱਖ ਦੇ ਟ੍ਰਾਂਸਪੋਰਟ ਦਾ ਮਜ਼ਬੂਤ ਆਧਾਰ ਬਣਨਗੀਆਂ। ਇਸ ਨਾਲ ਨਾ ਸਿਰਫ਼ ਪ੍ਰਦੂਸ਼ਣ ਵਿੱਚ ਕਮੀ ਆਵੇਗੀ, ਸਗੋਂ ਗ੍ਰੀਨ ਐਨਰਜੀ ਅਤੇ ਵਿਕਲਪਿਕ ਈਂਧਨ ਦੇ ਉਪਯੋਗ ਨੂੰ ਵੀ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਵਿਕਾਸ, ਤਕਨੀਕ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਅਤੇ ਇਹ ਪ੍ਰੋਜੈਕਟ ਸੂਬੇ ਲਈ ਨਵੀਂਆਂ ਸੰਭਾਵਨਾਵਾਂ ਦੇ ਦੁਆਰ ਖੋਲ੍ਹੇਗਾ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਹਰਿਆਣਾ ਵਿੱਚ ਉਦਯੋਗਿਕ ਵਿਕਾਸ, ਨਿਵੇਸ਼, ਤਕਨੀਕੀ ਇਨੋਵੇਸ਼ਨ ਅਤੇ ਆਧੁਨਿਕ ਰੇਲ ਨੈੱਟਵਰਕ ਨੂੰ ਨਵੀਂ ਗਤੀ ਮਿਲੇਗੀ।  
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਰਤ ਤੇਜ਼ੀ ਨਾਲ ਨਵੀਂ ਤਕਨੀਕ ਆਧਾਰਿਤ ਜਨਤਕ ਟ੍ਰਾਂਸਪੋਰਟ ਪ੍ਰਣਾਲੀ ਵੱਲ ਵਧ ਰਿਹਾ ਹੈ ਅਤੇ ਹਰਿਆਣਾ ਇਸ ਬਦਲਾਅ ਦਾ ਮੋਹਰੀ ਭਾਗੀਦਾਰ ਬਣ ਕੇ ਉੱਭਰ ਰਿਹਾ ਹੈ।