ਸੰਗਤਾਂ ਦੀ ਆਸਥਾ ਨੂੰ ਸਹੂਲਤ ਦੇ ਰਹੀ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਵਿਧਾਇਕ ਰੰਧਾਵਾ

ਡੇਰਾਬੱਸੀ, 7 ਸਤੰਬਰ:- ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਤਹਿਤ ਹਲਕਾ ਡੇਰਾਬੱਸੀ ਤੋਂ ਸੰਗਤਾਂ ਨੂੰ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਰਾਮਪੁਰ ਬਹਾਲ ਤੋਂ 130ਵੀਂ, ਪਿੰਡ ਪੁਨਸਰ ਤੋਂ 131ਵੀਂ ਅਤੇ ਪਿੰਡ ਮੀਆਂਪੁਰ ਤੋਂ 132ਵੀਂ ਬੱਸ ਸੰਗਤਾਂ ਨੂੰ ਤੀਰਥ ਯਾਤਰਾ ਲਈ ਰਵਾਨਾ ਕੀਤੀ ਗਈ।
ਇਸ ਮੌਕੇ ਸੰਗਤਾਂ ਵਿੱਚ ਤੀਰਥ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਵਿਧਾਇਕ ਰੰਧਾਵਾ ਨੇ ਸੰਗਤਾਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀ ਆਸਥਾ ਨੂੰ ਸਹੂਲਤ ਪ੍ਰਦਾਨ ਕਰਨ ਦਾ ਸ਼ਲਾਘਾਯੋਗ ਉਪਰਾਲਾ ਹੈ।
ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ’ਤੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇ।
ਇਸ ਮੌਕੇ ਸਰਪੰਚ, ਬਲਾਕ ਪ੍ਰਧਾਨ, ਮਾਰਕੀਟ ਕਮੇਟੀ ਦੇ ਚੇਅਰਮੈਨ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।