ਸੀਆਈਏ1 ਨੇ 45 ਗਰਾਮ ਹੈਰੋਇਨ ਸਮੇਤ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ
ਅੰਬਾਲਾ, 3 ਮਾਰਚ:- ਨਸ਼ੇ ਵਿਰੁੱਧ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ ਅੰਬਾਲਾ ਪੁਲੀਸ ਨੂੰ ਉਦੋਂ ਇੱਕ ਵੱਡੀ ਸਫਲਤਾ ਮਿਲੀ ਜਦੋਂ ਸੀਆਈਏ-1 ਸਟਾਫ ਦੀ ਇੱਕ ਟੀਮ ਨੇ ਇੱਕ ਸੂਚਨਾ 'ਤੇ ਕਾਰਵਾਈ ਕਰਦਿਆਂ ਮਹੇਸ਼ ਨਗਰ ਥਾਣਾ ਖੇਤਰ ਵਿੱਚ ਇੱਕ ਦੋਸ਼ੀ ਨੂੰ 45 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਪੁਲੀਸ ਵੱਲੋਂ ਜਾਰੀ ਸੂਚਨਾ ਅਨੁਸਾਰ ਮੁਲਜ਼ਮ ਦੀ ਪਹਿਚਾਣ ਤੁਸ਼ਾਰ, ਵਾਸੀ ਦਿਆਲ ਬਾਗ, ਹਨੂਮਾਨ ਮੰਦਰ ਨੇੜੇ, ਅੰਬਾਲਾ ਛਾਉਣੀ ਵਜੋਂ ਹੋਈ ਹੈ। ਰਿਮਾਂਡ ਦੌਰਾਨ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾਵੇਗਾ।
ਸੀਆਈਏ-1 ਦੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਟੀਮ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਸੂਚਨਾ ਮਿਲਣ 'ਤੇ, ਉਨ੍ਹਾਂ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮਹੇਸ਼ ਨਗਰ ਦੇ ਟਾਂਗਰੀ ਬੰਨ੍ਹ ਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦੇ ਪੁਲੀਸ ਰਿਮਾਂਡ ਤੇ ਲਿਆ ਗਿਆ ਹੈ। ਰਿਮਾਂਡ ਦੌਰਾਨ, ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਦੋਸ਼ੀਆਂ ਦੀ ਪਛਾਣ ਕੀਤੀ ਜਾਵੇਗੀ।
