ਬਲਾਕ ਧੂਰੀ ਦੇ ਪਿੰਡਾਂ ਵਿੱਚ ਸੀਐਮ ਦੀ ਯੋਗਸ਼ਾਲਾ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ
ਧੂਰੀ, 3 ਜੁਲਾਈ:- ਪੰਜਾਬ ਸਰਕਾਰ ਦੀ ਲੋਕ ਭਲਾਈ ਪਹਿਲ "ਸੀਐਮ ਦੀ ਯੋਗਸ਼ਾਲਾ" ਨੂੰ ਬਲਾਕ ਧੂਰੀ ਦੇ ਵੱਖ-ਵੱਖ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹਰ ਰੋਜ਼ ਸਵੇਰ ਦੇ ਸਮੇਂ ਵੱਡੀ ਗਿਣਤੀ ਵਿੱਚ ਨੌਜਵਾਨ, ਮਹਿਲਾਵਾਂ, ਬਜ਼ੁਰਗ ਅਤੇ ਹੋਰ ਲੋਕ ਯੋਗ ਕਲਾਸਾਂ ਵਿੱਚ ਸ਼ਮੂਲੀਅਤ ਕਰਕੇ ਸਿਹਤਮੰਦ ਜੀਵਨ ਵੱਲ ਕਦਮ ਵਧਾ ਰਹੇ ਹਨ।
ਇਹ ਜਾਣਕਾਰੀ ਸਾਂਝੀ ਕਰਦਿਆਂ ਸੀਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰ. ਲਵਪ੍ਰੀਤ ਸਿੰਘ ਨੇ ਦੱਸਿਆ ਕਿ ਯੋਗ ਇੰਸਟ੍ਰਕਟਰਾਂ ਵੱਲੋਂ ਲੋਕਾਂ ਨੂੰ ਯੋਗ ਦੇ ਸਰੀਰਕ ਅਤੇ ਮਾਨਸਿਕ ਲਾਭਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਿਯਮਤ ਯੋਗ ਅਭਿਆਸ ਨਾਲ ਲੋਕਾਂ ਦੀ ਸਿਹਤ ਵਿੱਚ ਸਕਾਰਾਤਮਕ ਬਦਲਾਅ ਆ ਰਹੇ ਹਨ ਅਤੇ ਉਹ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਹੋ ਰਹੇ ਹਨ।
ਯੋਗ ਕਲਾਸਾਂ ਵਿੱਚ ਸ਼ਮੂਲੀਅਤ ਕਰਨ ਵਾਲੇ ਪਿੰਡ ਵਾਸੀਆਂ ਨੇ ਦੱਸਿਆ ਕਿ ਸੀਐਮ ਦੀ ਯੋਗਸ਼ਾਲਾ ਨਾਲ ਜੁੜਨ ਤੋਂ ਬਾਅਦ ਉਨ੍ਹਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਵਿੱਚ ਕਾਫ਼ੀ ਸੁਧਾਰ ਆਇਆ ਹੈ। ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਲੋਕ ਭਲਾਈ ਪਹਿਲਕਦਮੀਆਂ ਨਾਲ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧ ਰਹੀ ਹੈ ਅਤੇ ਯੋਗ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਉਤਸ਼ਾਹ ਮਿਲ ਰਿਹਾ ਹੈ।
ਜ਼ਿਲ੍ਹਾ ਕੋਆਰਡੀਨੇਟਰ ਸ੍ਰ. ਲਵਪ੍ਰੀਤ ਸਿੰਘ ਨੇ ਦੱਸਿਆ ਕਿ ਜੇਕਰ ਕੋਈ ਵੀ ਆਪਣੇ ਪਿੰਡ ਜਾਂ ਮਹੱਲੇ ਵਿੱਚ ਸੀਐਮ ਦੀ ਯੋਗਸ਼ਾਲਾ ਤਹਿਤ ਮੁਫ਼ਤ ਯੋਗਾ ਕਲਾਸ ਸ਼ੁਰੂ ਕਰਵਾਉਣਾ ਚਾਹੁੰਦਾ ਹੈ ਤਾਂ ਉਹ 78888-40198 'ਤੇ ਸੰਪਰਕ ਕਰ ਸਕਦਾ ਹੈ।
