ਕਾਮਰੇਡ ਗਿਆਨ ਸਿੰਘ ਸੰਘਾ 33ਵੀਂ ਬਰਸੀ 20 ਨਵੰਬਰ ਨੂੰ

ਨਵਾਂਸ਼ਹਿਰ:13 ਨਵੰਬਰ:- ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ- ਲੈਨਿਨਵਾਦੀ) ਨਿਊ ਡੈਮੋਕਰੇਸੀ ਦੇ ਆਗੂ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ 33ਵੀਂ ਬਰਸੀ ਉਹਨਾਂ ਦੇ ਪਿੰਡ ਸਹਾਬਪੁਰ ਵਿਖੇ 20 ਨਵੰਬਰ ਨੂੰ ਮਨਾਈ ਜਾਵੇਗੀ। ਸੀ.ਪੀ.ਆਈ (ਐਮ.ਐਲ) ਨਿਊ ਡੈਮੋਕਰੇਸੀ ਵੱਲੋਂ ਇਸ ਮੌਕੇ ਸਿਆਸੀ ਕਾਨਫਰੰਸ ਕੀਤੀ ਜਾਵੇਗੀ।
 ਇਹ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਆਗੂ ਕੁਲਵਿੰਦਰ ਸਿੰਘ ਵੜੈਚ ਨੇ ਦੱਸਿਆ ਕਿ ਇਸ ਦੀ ਤਿਆਰੀ ਵਜੋਂ ਮੀਟਿੰਗਾਂ ਚੱਲ ਰਹੀਆਂ ਹਨ, ਪੋਸਟਰ ਲਾ ਦਿੱਤੇ ਗਏ ਹਨ, ਲੀਫਲੈਟ ਵੰਡਿਆ ਜਾ ਰਿਹਾ ਹੈ ਅਤੇ ਫੰਡ ਇਕੱਠਾ ਕੀਤਾ ਜਾ ਰਿਹਾ। ਉਹਨਾਂ ਹੋਰ ਅੱਗੇ ਦੱਸਿਆ ਕਿ ਇਸ ਕਾਨਫਰੰਸ ਨੂੰ ਪਾਰਟੀ ਦੇ ਆਗੂ ਕਾਮਰੇਡ ਅਜਮੇਰ ਸਿੰਘ ਸਮਰਾ, ਕਾਮਰੇਡ ਦਲਜੀਤ ਸਿੰਘ ਐਡਵੋਕੇਟ ਅਤੇ ਹੋਰ ਆਗੂ ਸੰਬੋਧਨ ਕਰਨਗੇ। ਸ਼ਹੀਦੀ ਯਾਦਗਾਰ ਉੱਤੇ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਇਹ ਕਾਨਫਰੰਸ ਪੂਰੇ 11 ਵਜੇ ਸ਼ੁਰੂ ਹੋ ਜਾਵੇਗੀ। 
ਇਸ ਬਾਰ ਕਾਮਰੇਡ ਗਿਆਨ ਸਿੰਘ ਸੰਘਾ ਯਾਦਗਾਰੀ ਅਵਾਰਡ ਕਰ    ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿੱਕਰ ਸਿੰਘ ਹਥੋਆ ਨੂੰ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਬਿੱਕਰ ਸਿੰਘ ਹਥੋਆ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਹਨ ਜਿਨਾਂ ਨੂੰ ਸੰਘਰਸ਼ ਕਰਦਿਆਂ ਜੇਲ ਜਾਣਾ ਪਿਆ।
ਉਹਨਾਂ ਦੱਸਿਆ ਕਿ ਇਸ ਮੌਕੇ ਨਾਟਕ ਟੀਮ ਵੱਲੋਂ ਨਾਟਕ ਅਤੇ ਕੋਰੀਓਗ੍ਰਾਫੀਆਂ ਵੀ ਕੀਤੀਆਂ ਜਾਣਗੀਆਂ। 
        ਉਹਨਾਂ ਕਿਹਾ ਕਿ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਕਿਸਾਨਾਂ ਮਜ਼ਦੂਰਾਂ ਦੇ ਵੱਡੇ ਆਗੂ ਸਨ ਜਿਨਾਂ ਨੂੰ 20 ਨਵੰਬਰ 1992 ਨੂੰ ਖਾਲਿਸਤਾਨੀ ਦਹਿਸ਼ਤਗਰਦਾਂ ਨੇ ਪਿੰਡ ਸੋਇਤਾ ਵਿਖੇ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਸੀ। ਉਹਨਾਂ ਲੋਕਾਂ ਨੂੰ ਇਸ ਕਾਨਫਰੰਸ ਵਿੱਚ ਵੱਧ ਚੜ ਕੇ ਪਹੁੰਚਣ ਦੀ ਅਪੀਲ ਵੀ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਦਲਜੀਤ ਸਿੰਘ ਐਡਵਕੇਟ, ਕਮਲਜੀਤ ਸਨਾਵਾ ਅਤੇ ਅਵਤਾਰ ਸਿੰਘ ਤਾਰੀ ਵੀ ਮੌਜੂਦ ਸਨ।