ਕਾਂਗਰਸ ਹਾਈ ਕਮਾਨ ਨੇ ਪੰਜਾਬ ਕਾਂਗਰਸ ਕਮੇਟੀ ਦੇ 27 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ
ਜੈਤੋ, 12 ਨਵੰਬਰ: ਆਲ ਇੰਡੀਆ ਕਾਂਗਰਸ ਕਮੇਟੀ ਹਾਈ ਕਮਾਂਡ ਨੇ ਪੰਜਾਬ ਦੀਆਂ 27 ਜ਼ਿਲ੍ਹਾ ਕਾਂਗਰਸ ਕਮੇਟੀਆਂ ਲਈ ਪ੍ਰਧਾਨ ਨਿਯੁਕਤ ਕੀਤੇ ਹਨ। ਮਾਨਸਾ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਲਈ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। ਇਨ੍ਹਾਂ ਨਿਯੁਕਤੀਆਂ ਦਾ ਐਲਾਨ ਅੱਜ ਕੀਤਾ ਗਿਆ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ, ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਨ੍ਹਾਂ ਨਿਯੁਕਤੀਆਂ ਵਿੱਚ ਮੁੱਖ ਭੂਮਿਕਾ ਨਿਭਾਈ। ਇਨ੍ਹਾਂ ਨਿਯੁਕਤੀਆਂ ਦਾ ਉਦੇਸ਼ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਸੰਗਠਨ ਵਿੱਚ ਵੱਡਾ ਫੇਰਬਦਲ ਕਰਨਾ ਹੈ।
ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਐਮ.ਪੀ. ਕੇ.ਸੀ.ਵੇਣੂਗੋਪਾਲ ਵੱਲੋਂ ਅੱਜ ਜਾਰੀ ਪ੍ਰੈਸ ਰਿਲੀਜ਼ ਅਨੁਸਾਰ ਅੰਮ੍ਰਿਤਸਰ ਦਿਹਾਤੀ ਲਈ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਅੰਮ੍ਰਿਤਸਰ ਸ਼ਹਿਰੀ ਸੌਰਭ ਮਦਾਨ, ਬਰਨਾਲਾ ਕੁਲਦੀਪ ਸਿੰਘ ਕਾਲਾ ਢਿੱਲੋਂ, ਬਠਿੰਡਾ ਦਿਹਾਤੀ ਪ੍ਰੀਤਮ ਸਿੰਘ ਕੋਟਭਾਈ, ਬਠਿੰਡਾ ਸ਼ਹਿਰੀ ਰਾਜਨ ਗਰਗ, ਫਰੀਦਕੋਟ ਨਵਦੀਪ ਸਿੰਘ ਬਰਾੜ, ਫਤਿਹਗੜ੍ਹ ਸਾਹਿਬ ਸੁਰਿੰਦਰ ਸਿੰਘ, ਫਾਜ਼ਿਲਕਾ ਹਰਪ੍ਰੀਤ ਸਿੰਘ ਸਿੱਧੂ, ਫਿਰੋਜ਼ਪੁਰ ਕੁਲਦੀਪ ਸਿੰਘ ਜ਼ੀਰਾ,ਗੁਰਦਾਸਪੁਰ ਬਰਿੰਦਰਮੀਤ ਸਿੰਘ ਪਹੜਾ, ਹੁਸ਼ਿਆਰਪੁਰ ਦਲਜੀਤ ਸਿੰਘ, ਜਲੰਧਰ ਸ਼ਹਿਰੀ ਰਜਿੰਦਰ ਬੇਰੀ, ਜਲੰਧਰ ਦਿਹਾਤੀ ਹਰਦੇਵ ਸਿੰਘ, ਕਪੂਰਥਲਾ ਬਲਵਿੰਦਰ ਸਿੰਘ ਧਾਲੀਵਾਲ, ਖੰਨਾ ਲਖਵੀਰ ਸਿੰਘ ਲੱਖਾ, ਲੁਧਿਆਣਾ ਦਿਹਾਤੀ ਮੇਜਰ ਸਿੰਘ ਮੁੱਲਾਂਪੁਰ, ਲੁਧਿਆਣਾ ਸ਼ਹਿਰੀ ਸੰਜੀਵ ਤਲਵਾੜ, ਮੋਗਾ ਹਰੀ ਸਿੰਘ ਖੈਈ, ਮੁਹਾਲੀ ਕਮਲ ਕਿਸ਼ੋਰ ਸ਼ਰਮਾ, ਮੁਕਤਸਰ ਸੁਭਦੀਪ ਸਿੰਘ ਬਿੱਟਾ, ਪਠਾਨਕੋਟ ਪੰਨਾ ਲਾਲ ਭਾਟੀਆ,ਪਟਿਆਲਾ ਦਿਹਾਤੀ ਗੁਰਸ਼ਰਨ ਕੌਰ ਰੰਧਾਵਾ, ਪਟਿਆਲਾ ਸ਼ਹਿਰੀ ਨਰੇਸ਼ ਕੁਮਾਰ ਦੁੱਗਲ, ਰੋਪੜ ਅਸ਼ਵਨੀ ਕੁਮਾਰ ਸ਼ਰਮਾ, ਸੰਗਰੂਰ ਜਗਦੇਵ ਸਿੰਘ ਜੱਗਾ, ਸ਼ਹੀਦ ਭਗਤ ਸਿੰਘ ਨਗਰ ਅਜੈ ਕੁਮਾਰ, ਅਤੇ ਰਾਜਵੀਰ ਸਿੰਘ ਭੁੱਲਰ ਨੂੰ ਜ਼ਿਲ੍ਹਾ ਤਰਨਤਾਰਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
